ਉਮੰਗ ਸੰਸਥਾਂ ਵੱਲੋਂ ਸਰਕਾਰੀ ਹਾਈ ਸਮਾਰਟ ਸਕੂੂਲ ਧਬਲਾਨ ਵਿਖੇ ਸਾਈਬਰ ਸਕਿਊਰਟੀ ਸੈਮੀਨਾਰ ਆਯੋਜਿਤ

ਉਮੰਗ ਸੰਸਥਾਂ ਵੱਲੋਂ ਸਰਕਾਰੀ ਹਾਈ ਸਮਾਰਟ ਸਕੂੂਲ ਧਬਲਾਨ ਵਿਖੇ ਸਾਈਬਰ ਸਕਿਊਰਟੀ ਸੈਮੀਨਾਰ ਆਯੋਜਿਤ

ਉਮੰਗ ਸੰਸਥਾਂ ਵੱਲੋਂ ਸਰਕਾਰੀ ਹਾਈ ਸਮਾਰਟ ਸਕੂੂਲ ਧਬਲਾਨ ਵਿਖੇ ਸਾਈਬਰ ਸਕਿਊਰਟੀ ਸੈਮੀਨਾਰ ਆਯੋਜਿਤ
ਸੰਸਥਾ ਦੀ ਮੁਹਿੰਮ ਬੱਚਿਆਂ ਲਈ ਅਹਿਮ ਜਾਣਕਾਰੀ ਸਿੱਧ ਹੋਵੇਗੀ : ਹੈਡਮਿਸਟੈ੍ਰਸ ਰਜਨੀ ਸਿੰਗਲਾ
ਪਟਿਆਲਾ : ਉਮੰਗ ਵੈੱਲਫੈਅਰ ਫਾਊਂਡੇਸ਼ਨ ਅਤੇ ਸ਼ਮਸ਼ੇਰ ਐਜੂਕੇਸ਼ਨਲ ਐਂਡ ਵੈਲਫੇਅਰ ਸੁਸਾਇਟੀ ਟੀਮ ਵੱਲੋਂ ਬੀਤੇ ਸਾਲ 2024 ਤੋਂ ਲਗਾਤਾਰ ਸਰਕਾਰੀ ਤੇ ਗੈਰ ਸਰਕਾਰੀ ਕਾਲਜਾਂ ਤੇ ਸਕੂਲਾਂ ਵਿੱਚ ਸਾਈਬਰ ਅਪਰਾਧਾਂ ਤੋਂ ਬਚਣ ਅਤੇ ਇਹਨਾਂ ਨਾਲ ਨਿਪਟਣ ਪ੍ਰਤੀ ਜਾਗਰੂਕਤਾ ਲਈ ਸੈਮੀਨਾਰ ਲਗਾਏ ਜਾ ਰਹੇ ਹਨ । ​ਬੀਤੇ ਦਿਨੀ ਸੰਸਥਾਂ ਵੱਲੋਂ ਇਹ ਸੈਮੀਨਾਰ ਸਰਕਾਰੀ ਹਾਈ ਸਮਾਰਟ ਸਕੂਲ ਧਬਲਾਨ ਵਿਖੇ ਆਯੋਜਿਤ ਕੀਤਾ ਗਿਆ । ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਚਾਇਲਡ ਪੋ੍ਰਟੈਕਸ਼ਨ ਅਫਸਰ ਸ਼ਾਇਨਾਂ ਕਪੂਰ ਦੇ ਵਿਸ਼ੇਸ਼ ਸਹਿਯੋਗ ਨਾਲ ‘ਤੇ ਸੰਸਥਾਂ ਦੇ ਚੇਅਰਮੈਨ ਹਰਦੀਪ ਸਿੰਘ ਬਡੂੰਗਰ ਡੀ. ਐਸ. ਪੀ. ਦੀ ਰਹਿਨੁਮਾਈ ਹੇਠ ਸ਼ੁਰੂ ਕੀਤੇ ਇਸ ਉਪਰਾਲੇ ਤਹਿਤ ਹੁਣ ਤੱਕ 33 ਸਰਕਾਰੀ ਤੇ ਗੈਰ ਸਰਕਾਰੀ ਸਕੂਲ ਅਤੇ ਕਾਲਜਾਂ ਵਿੱਚ ਇਹ ਸੈਮੀਨਾਰ ਲਗਾਇਆ ਜਾ ਚੁੱਕਾ ਹੈ ਅਤੇ ਅੱਗੋਂ ਵੀ ਇਸੇ ਤਰ੍ਹਾਂ ਸੈਮੀਨਾਰ ਲਗਾਤਾਰ ਜਾਰੀ ਹਨ । ਇਸ ਮੌਕੇ ਹੈਡਮਿਸਟੈ੍ਰਸ ਰਜਨੀ ਸਿੰਗਲਾ ਨੇ ਉਮੰਗ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦੀ ਇਹ ਮੁਹਿੰਮ ਬੱਚਿਆਂ ਲਈ ਅਹਿਮ ਜਾਣਕਾਰੀ ਸਿੱਧ ਹੋਵੇਗੀ । ਉਨਾਂ ਸੰਸਥਾਂ ਦੇ ਸੀਨੀਅਰ ਵਾਇਸ ਪ੍ਰਧਾਨ ਅਨੁਰਾਗ ਅਚਾਰੀਆ ਵੱਲੋਂ ਸਾਈਬਰ ਸਕਿਊਰਟੀ ਉਪਰ ਦਿੱਤੇ ਲੈਕਚਰ ਦੀ ਕਾਫੀ ਤਾਰੀਫ ਕੀਤੀ ਅਤੇ ਕਿਹਾ ਕਿ ਉਨਾਂ ਦੇ ਸਕੂਲ ਵਲੋਂ ਵੀ ਬੱਚਿਆਂ ਨੂੰ ਇੰਟਰਨੇਟ ਦੀ ਸਹੀ ਵਰਤੋਂ ਅਤੇ ਇਸ ਦੀ ਵਰਤੋਂ ਦੋਰਾਨ ਹੋਣ ਵਾਲੀ ਧੋਖਾਧੜੀ ਬਚਣ ਲਈ ਅਕਸਰ ਸਮੇਂ ਸਮੇਂ ਤੇ ਜਾਣਕਾਰੀ ਦਿੱਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਲਾਕ ਡਾਊਨ ਦੋਰਾਨ ਬੱਚਿਆਂ ਨੂੰ ਮੋਬਾਈਲ ਦੇਣਾ ਮਜਬੂਰੀ ਸੀ ਪਰ ਹੁਣ ਇਸ ਦੀ ਘੱਟ ਅਤੇ ਸਹੀ ਵਰਤੋਂ ਬਾਰੇ ਦੱਸਣ ਲਈ ਅਜਿਹੇ ਸੈਮੀਨਾਰਾ ਦਾ ਹੋਣਾ ਅਤਿ ਜਰੂਰੀ ਹੈ । ਉਨ੍ਹਾਂ ਬੱਚਿਆਂ ਨੂੰ ਕੋਈ ਵੀ ਪ੍ਰੇਸ਼ਾਨੀ ਆਉਣ ਤੇ ਸਭ ਤੋਂ ਪਹਿਲਾ ਆਪਣੇ ਮਾਂ ਬਾਪ ਨੂੰ ਦੱਸਣ ਬਾਰੇ ਵੀ ਅਪੀਲ ਕੀਤੀ ਤਾਂ ਜੋ ਬੱਚੇ ਇੰਟਰਨੇਟ ਤੋਂ ਡਰਨ ਦੀ ਬਜਾਏ ਇਸ ਤੋਂ ਚੰਗੀ ਸਿੱਖਿਆ ਲੈਣ ਲਈ ਗੁਰੇਜ ਨਾ ਕਰਨ । ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਸਕੂਲ ਦੇ ਵਿਿਦਆਰਥੀਆਂ ਵਿੱਚ ਪਹਿਲਾ ਤੋਂ ਹੀ ਇਸ ਬਾਰੇ ਜਾਣਕਾਰੀ ਰੱਖਣ ਅਤੇ ਸੈਮੀਨਾਰ ਦੋਰਾਨ ਸਵਾਲਾਂ ਰਾਹੀਂ ਹੋਰ ਜਾਨਣ ਦੀ ਉਤਸੁਕਤਾ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਸੰਸਥਾਂ ਦੀ ਟੀਮ ਦਾ ਇਹ ਉਪਰਾਲਾ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਜਾਰੀ ਹੈ । ਉਨ੍ਹਾਂ ਹੋਰਨਾਂ ਸਕੂਲਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੈਮੀਨਾਰ ਨੂੰ ਕਰਵਾਉਣ ਲਈ ਸੰਸਥਾ ਦੇ ਕੋਆਰਡੀਨੇਟਰ ਡਾ. ਗਗਨਪ੍ਰੀਤ ਕੌਰ ਨਾਲ ਮੁਬਾਇਲ ਨੰਬਰ 9779607262 ਤੇ ਸੰਪਰਕ ਕਰ ਸਕਦੇ ਹੋ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾਂ ਦੇ ਵਿੱਤ ਸਕੱਤਰ ਯੋਗੇਸ਼ ਪਾਠਕ, ਜਰਨਲ ਸੈਕਟਰੀ ਰਾਜਿੰਦਰ ਸਿੰਘ, ਜੁਆਇੰਟ ਸਕੱਤਰ ਪਰਮਜੀਤ ਸਿੰਘ, ਕੋਆਰਡੀਨੇਟਰ ਗਗਨਪ੍ਰੀਤ ਕੌਰ, ਅਤੇ ਸਕੂਲ ਸਟਾਫ਼ ਪੰਜਾਬੀ ਮਾਸਟਰ ਹਰਪ੍ਰੀਤ ਸਿੰਘ, ਪੀਟੀਆਈ, ਸਾਇੰਸ ਮਿਸਟ੍ਰੈਸ ਪਵਨਪ੍ਰੀਤ​, ਕੁਲਦੀਪ ਕੌਰ ਐਸ. ਐਸ. ਮਿਸਟੈ੍ਰਸ ਕੌਰ ਮੌਜੂਦ ਸਨ ।

Leave a Comment

Your email address will not be published. Required fields are marked *

Scroll to Top