abusing assaulting and threatening

ਥਾਣਾ ਅਨਾਜ ਮੰਡੀ ਪਟਿਆਲਾ ਪੁਲਸ ਨੇ ਤਿੰਨ ਵਿਅਕਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੀਤਾ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਪਟਿਆਲਾ, 5 ਅਪੈ੍ਰਲ : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਸਮੇਤ ਇਕ ਅੱਣਪਛਾਤੇ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (1), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਸੀ਼ਸ ਗੋਇਲ, ਈਸ਼ੂ ਗੁਪਤਾ, ਅੰਕਿਤਾ ਗੁਪਤਾ, ਚਾਰੂ ਗੁਪਤਾ ਅਤੇ ਇੱਕ ਅਣਪਛਾਤਾ ਵਿਅਕਤੀ ਸ਼ਾਮਲ ਹੈ ।

3 ਮਾਰਚ ਨੂੰ ਦਿੱਤੀਆਂ ਕਬਾੜ ਦੇ ਸਮਾਨ ਨੂੰ ਲੈ ਕੇ ਉਪਰੋਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ  
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਨੀ ਗੋਇਲ ਪੁੱਤਰ ਅਸੋ਼ਕ ਗੁਪਤਾ ਨੇ ਦੱਸਆ ਕਿ 3 ਮਾਰਚ ਨੂੰ ਕਬਾੜ ਦੇ ਸਮਾਨ ਨੂੰ ਲੈ ਕੇ ਉਪਰੋਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਜਦੋਂ ਉਸਦੇ ਪਿਤਾ ਛੁੱਡਵਾਉਣ ਲੱਗੇ ਤਾਂ ਉਸਨੂੰ ਵੀ ਧੰਕਾ ਮਾਰ ਕੇ ਸੁੱਟ ਦਿੱਤਾ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Leave a Comment

Your email address will not be published. Required fields are marked *

Scroll to Top