ਨਾਭਾ, 5 ਅਪ੍ਰੈਲ : ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਆਪ ਪਾਰਟੀ ਦੇ ਸੀਨੀਅਰ ਆਗੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਕੌਂਸਲਰ ਪਟਿਆਲਾ ਤੇਜਿੰਦਰ ਮਹਿਤਾ ਨੇ ਨਵ ਨਿਯੁਕਤ ਚੇਅਰਮੈਨ ਮਾਰਕੀਟ ਕਮੇਟੀ ਨਾਭਾ ਵੱਲੋਂ ਅਹੁਦਾ ਸੰਭਾਲਣ ਤੇ ਸਨਮਾਨਿਤ ਕਰਨ ਉਪਰੰਤ ਪ੍ਰਗਟਾਏ । ਉਨ੍ਹਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਕ੍ਰਾਂਤੀਕਾਰੀ ਅਤੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਵਾਲੇ ਮਿਹਨਤੀ ਵਰਕਰਾਂ ਤੇ ਆਗੂਆਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਹੈ ।
ਕਿਹਾ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ
ਉਨ੍ਹਾਂ ਕਿਹਾ ਕਿ ਨਵ ਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਇਮਾਨਦਾਰ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਹੈ ਅਤੇ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਮਿਹਨਤ ਕੀਤੀ ਹੈ। ਸਨਮਾਨਿਤ ਹੋਣ ਉਪਰੰਤ ਨਵ ਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਨੇ ਆਪ ਪਾਰਟੀ ਦੇ ਸੁਪਰੀਮੋ ਅਤੇ ਮੁੱਖ ਮੰਤਰੀ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੇਰੀ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਰੱਬੀ ਸੀਜ਼ਨ 2025-26 ਲਈ ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ । ਇਸ ਲਈ ਨਾਭਾ ਵਿੱਚ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ ।
ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਸੁਚਾਰੂ ਤਰੀਕੇ ਨਾਲ ਖਰੀਦ ਲਈ ਮੰਡੀਆਂ ਵਿੱਚ ਸਾਫ-ਸਫਾਈ, ਪੀਣ ਵਾਲੇ ਪਾਣੀ, ਕਿਸਾਨਾਂ ਦੇ ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ । ਉਹਨਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਨੇ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ । ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ । ਇਸ ਮੋਕੇ ਇੰਦਰਜੀਤ ਸਿੰਘ ਸੰਧੂ ਲੋਕ ਸਭਾ ਇੰਚਾਰਜ ਪਟਿਆਲਾ, ਵਾਤਾਵਰਨ ਪ੍ਰੇਮੀ ਗੁਲਾਬ ਮਾਨ, ਬਲਵਿੰਦਰ ਸਿੰਘ ਝਾਰਵਾਂ ਵਾਈਸ ਚੇਅਰਮੈਨ ਪੀ. ਆਰ. ਟੀ. ਸੀ., ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਾਈਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਮਾਰਕੀਟ ਕਮੇਟੀ ਚੇਅਰਮੈਨ ਭਾਦਸੋ ਗੁਰਦੀਪ ਸਿੰਘ ਦੀਪਾ ਰਾਮਗੜ੍ਹ, ਅਮਰਜੀਤ ਸਿੰਘ ਬਲਾਕ ਪ੍ਰਧਾਨ ਪਟਿਆਲਾ, ਅਮਰੀਕ ਸਿੰਘ ਦੰਦੀਵਾਲ ਆਦਿ ਹਾਜ਼ਰ ਸਨ ।



