NDPS Act

ਥਾਣਾ ਸਨੌਰ ਪੁਲਸ ਨੇ ਕੀਤਾ ਅੰਜੂ ਕੁਮਾਰ ਤੇ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇਲਿਜਾਉਣ ਤੇ ਕੇਸ ਦਰਜ

ਸਨੌਰ, 9 ਅਪੈ੍ਰਲ : ਜਿ਼ਲਾ ਪਟਿਆਲਾ ਅਧੀਨ ਆਉਂਦੇ ਕਸਬਾ ਸਨੌਰ ਥਾਣੇ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਵਾਂ 137 (2), 96 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੰਜੂ ਕੁਮਾਰ ਪੁੱਤਰ ਹਰਮੇਸ਼ ਕੁਮਾਰ ਵਾਸੀ ਪਿੰਡ ਰੱਤਾਖੇੜਾ ਥਾਣਾ ਜੁਲਕਾ ਸ਼ਾਮਲ ਹੈ ।

ਸਕੂਲ ਵਿਚ ਪੇਪਰ ਦੇਣ ਗਈ ਸੀ ਪਰ ਘਰ ਵਾਪਸ ਨਹੀਂ ਆਈ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਜੋ ਕਿ 16 ਸਾਲਾਂ ਦੀ ਹੈ 2 ਅਪੈ੍ਰਲ ਨੂੰ ਸਕੂਲ ਵਿਚ ਪੇਪਰ ਦੇਣ ਗਈ ਸੀ ਪਰ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Leave a Comment

Your email address will not be published. Required fields are marked *

Scroll to Top