ਯੁੱਧ ਨਸ਼ਿਆਂ ਵਿਰੁਧ ਛੇੜੀ ਨੂੰ ਮਿਲ ਰਿਹੇ ਭਰਵਾਂ ਹੁੰਗਾਰਾ : ਐਸ. ਐਚ. ਓ. ਗੁਰਪ੍ਰੀਤ ਸਿੰਘ ਸਮਰਾਓ

ਨਾਭਾ, 10 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦੇ ਤਹਿਤ ਅੱਜ ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਸਮਰਾਓ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਅਤੇ ਐਸ. ਐਸ. ਪੀ. ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਪੁਲਸ ਮੁਲਾਜ਼ਮਾਂ ਦੀਆ ਵੱਖ ਵੱਖ ਟੀਮਾਂ ਬਣਾ ਕੇ ਪਿੰਡਾਂ ਵਿੱਚ ਦਿਨ ਰਾਤ ਚੈਕਿੰਗਾਂ ਕੀਤੀਆਂ ਜਾ ਰਹੀ ਹਨ । ਪਿੰਡਾਂ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਜਾਂ ਨਸ਼ੇ ਦਾ ਧੰਦਾ ਛੱਡ ਦੇਣ ਜਾਂ ਫਿਰ ਕੋਈ ਹੋਰ ਚੰਗਾ ਕੰਮ ਕਰਨ, ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੀ ਉਨ੍ਹਾਂ ਦਾ ਸਾਥ ਦੇਵੇਗੀ, ਜੇਕਰ ਉਹ ਨਹੀਂ ਸੁਧਰੇ ਤਾਂ ਸਾਡੀ ਮੁਹਿੰਮ ਜਾਰੀ ਹੈ । ਉਨ੍ਹਾਂ ਨੂੰ ਫੜ ਕੇ ਜੇਲ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ ।

ਨਸ਼ੇ ਦਾ ਧੰਦਾ ਕਰਨ ਵਾਲੇ ਘਰਾਂ ਨੂੰ ਜਿੰਦੇ ਲਾ ਕੇ ਹਲਕਾ ਛੱਡ ਚੁੱਕੇ ਹਨ

ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਨੇ ਅੱਗੇ ਦੱਸਿਆ ਕਿ ਰੋਹਟੀ ਪੁੱਲ ਚੌਂਕੀ ਅਧੀਨ ਜਿੰਨੇ ਵੀ ਘਰ  ਨਸ਼ੇ ਦਾ ਧੰਦਾ ਕਰਦੇ ਹਨ ਅਤੇ ਹੁਣ ਘਰਾਂ ਨੂੰ ਜਿੰਦੇ ਲੱਗਾ ਕੇ ਨਾਭਾ ਛੱਡ ਚੁੱਕੇ ਹਨ । ਬਾਕੀ ਜੇਲਾਂ ਦੀਆਂ ਸਲਾਖਾਂ ਪਿੱਛੇ ਹਨ ।  ਕਿਉਂਕਿ  ਨਸ਼ੇ ਦਾ ਧੰਦਾ ਕਰਨ ਵਾਲੇ ਨੂੰ ਕਿਸੇ ਵੀ ਹਾਲ  ਵਿੱਚ ਬਖਸ਼ਿਆ ਨਹੀਂ ਜਾਵੇਗਾ । ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਜਾਂ ਲੋਕ ਨਸ਼ੇ ਤੋਂ ਪੀੜਤ ਹਨ ਉਹ ਪੁਲਸ ਪ੍ਰਸ਼ਾਸਨ ਨਾਲ ਸੰਪਰਕ ਕਰਨ, ਅਸੀਂ ਉਨ੍ਹਾਂ ਦਾ ਇਲਾਜ ਮੁਫਤ ਕਰਾਵਾਂਗੇ । ਜੋ ਨਸੇੜੀ ਪੁਲਿਸ  ਕੋਲ ਨਹੀਂ ਆ ਸਕਦੇ ਉਹ  ਪੰਚਾਇਤ ਨਾਲ ਸੰਪਰਕ ਕਰਕੇ ਸਾਡੇ ਕੋਲ ਆ ਸਕਦੇ ਹਨ ।

Leave a Comment

Your email address will not be published. Required fields are marked *

Scroll to Top