ਨਾਭਾ, 20 ਜੂਨ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਜਣੇ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ (Excise Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰੋਜੀ ਪੁੱਤਰ ਮੱਘਰ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਨਾਭਾ ਸ਼ਾਮਲ ਹੈ ।
12 ਬੋਤਲਾਂ ਸ਼ਰਾਬ ਠੇਕਾ ਦੇਸੀ ਸ਼ਾਹੀ ਹਰਿਆਣਾ ਦੀਆਂ ਬ੍ਰਾਮਦ ਹੋਈਆਂ
ਪੁਲਸ ਮੁਤਾਬਕ ਏ. ਐਸ. ਆਈ. ਗੁਰਬੀਰ ਸਿੰਘ ਜੋ ਪੁਲਿਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਬੰਦੀ ਚੋਆ ਪੁਲ ਛੀਂਟਾਵਾਲਾ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 12 ਬੋਤਲਾਂ ਸ਼ਰਾਬ (12 bottles of alcohol) ਠੇਕਾ ਦੇਸੀ ਸ਼ਾਹੀ ਹਰਿਆਣਾ ਦੀਆਂ ਬ੍ਰਾਮਦ ਹੋਈਆਂ । ਪੁਲਸ ਨੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ




