ਪਟਿਆਲਾ, 21 ਜੂਨ 2025 : ਥਾਣਾ ਕੋਤਵਾਲੀ (Police Station) ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 127 (2) ਬੀ. ਐਨ. ਐਸ. ਤਹਿਤ ਲੜਕੀ ਨੂੰ ਗੈਰ ਕਾਨੂੰਨੀ ਤੋਰ ਤੇ ਆਪਣੀ ਹਿਰਾਸਤ ਵਿੱਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਧਰਮਪ੍ਰੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਮਨੀਨਪੁਰ ਤਹਿ. ਪਾਇਲ ਜਿਲਾ ਲੁਧਿਆਣਾ ਸ਼ਾਮਲ ਹੈ ।
ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਜੋ ਕਿ 24 ਸਾਲਾਂ ਦੀ ਹੈ15 ਜੂਨ ਨੂੰ ਜਦੋਂ ਘਰੋਂ ਕੂੜਾ ਸੁੱਟਣ ਲਈ ਬਾਹਰ ਗਈ ਤਾਂ ਘਰ ਵਾਪਸ ਹੀ ਨਹੀਂ ਆਈ ਤੇ ਜਦੋਂ ਕਾਫੀ ਭਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਕਤ ਵਿਅਕਤੀ ਨੇ ਉਸਦੀ ਲੜਕੀ ਨੂੰ ਗੈਰ ਕਾਨੂੰਨੀ ਤੋਰ ਪਰ ਆਪਣੀ ਹਿਰਾਸਤ ਵਿੱਚ ਛੁਪਾ ਕੇ ਰੱਖ ਲਿਆ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਕੋਤਵਾਲੀ ਨਾਭਾ ਪੁਲਸ ਕੀਤਾ ਇਕ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ




