ਬਿਕਰਮ ਮਜੀਠੀਆ ਨੇ ਮੰਗਿਆ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ
ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਪੁਲਸ ਥਾਣੇ ਵਿੱਚ ਇੰਟਰਵਿਊ ਦੀ ਨਿਗਰਾਨੀ ਦੀ ਨੈਤਿਕ ਜਿੰਮੇਵਾਰੀ ਲੈਣ ਅਤੇ ਅਜਿਹਾ ਕਰਨ ਲਈ ਜਿੰਮੇਵਾਰ ਪੁਲਸ ਅਫਸਰਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਹੋਣ ਦਾ ਖੰਡਨ ਕੀਤਾ ਸੀ ਪਰ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੌਂਪੀ ਰਿਪੋਰਟ ਵਿੱਚ ਸਪਸ਼ਟ ਹੋ ਗਿਆ ਹੈ ਕਿ ਇੰਟਰਵਿਊ ਖਰੜ ਪੁਲਿਸ ਥਾਣੇ ਵਿੱਚ ਹੋਈ ਹੈ।