ਘੱਗਾ, 26 ਜੂਨ 2025 : ਥਾਣਾ ਘੱਗਾ (Ghagga Police Station) ਪੁਲਸ ਨੇ ਇਕ ਵਿਅਕਤੀ ਵਿਰੁੱਧ 130 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਣ ਤੇ ਐਨ . ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹੁਸੈਨ ਮੁਹੰਮਦ ਪੁੱਤਰ ਸਫੀ ਖਾਨ ਵਾਸੀ ਬਰਾਸ ਥਾਣਾ ਘੱਗਾ ਸ਼ਾਮਲ ਹੈ ।
ਪੁਲਸ ਮੁਤਾਬਕ ਏ. ਐਸ. ਆਈ. ਸ਼ੇਰ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਬਰਾਸ ਮੌਜੂਦ ਸੀ ਤਾਂ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ 130 ਖੁੱਲੀਆਂ ਨਸ਼ੀਲੀਆਂ ਗੋਲੀਆਂ (130 open narcotic pills) ਬ੍ਰਾਮਦ ਹੋਈਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਘੱਗਾ ਪੁਲਸ ਨੇ ਕੀਤਾ ਇਕ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਪੋਸਕੋ ਐਕਟ ਤਹਿਤ ਕੇਸ ਦਰਜ




