beating with kirpan

ਵਿਦੇਸ਼ ਨਾ ਭੇਜ ਕੇ ਧੋਖਾਧੜੀ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਰਾਜਪੁਰਾ, 1 ਜੁਲਾਈ 2025 : ਥਾਣਾ ਸਿਟੀ ਰਾਜਪੁਰਾ (Police Station City Rajpura) ਪੁਲਸ ਨੇ ਪੰਜ ਜਣਿਆਂ ਵਿਰੁੱਧ ਵਿਦੇਸ਼ (Abroad) ਨਾ ਭੇਜ ਕੇ 40 ਲੱਖ ਰੁਪਏ ਦੀ ਧੋਖਾਧੜੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਵੱਖ-ਵੱਖ ਧਾਰਾਵਾਂ 406, 506, 120-ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ ।

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਰਣਦੀਪ ਕੋਰ ਪਤਨੀ ਸੁਖਵਿੰਦਰ ਸਿੰਘ ਵਾਸੀਆਨ ਪਿੰਡ ਮੰਗੇ ਜਿਲਾ ਫਿਰੋਜਪੁਰ, ਸੁਖਵਿੰਦਰ ਕੋਰ ਪਤਨੀ ਹਰਭਜਨ ਸਿੰਘ, ਗੁਰਕਿਰਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀਆਨ ਪਿੰਡ ਜੰਡ ਮੰਗੋਲੀ ਸ਼ਾਮਲ ਹਨ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਗੁਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਤਲਵੰਡੀ ਮੰਗੇ ਤਹਿ. ਜੀਰਾ ਜਿਲਾ ਫਿਰੋਜਪੁਰ ਨੇ ਦੱਸਿਆ ਕਿ ਰਣਦੀਪ ਕੌਰ ਦੇ ਭਰਾ ਗੁਰਕਿਰਤ ਸਿੰਘ ਨੂੰ ਵਿਦੇਸ਼ (ਯੂ. ਐਸ. ਏ) ਭੇਜਣ ਸਬੰਧੀ ਉਸ ਕੋਲੋਂ 40 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਉਸ ਨੂੰ ਪੈਸੇ ਵਾਪਸ ਨਹੀ ਕੀਤੇ ਅਤੇ ਪੈਸੇ ਮੰਗਣ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ । ਜਿਸ ਤੇ ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਿਟੀ ਰਾਜਪੁਰਾ ਕੀਤਾ 6 ਸਮੇਤ ਅਣਪਛਾਤੇ ਮਰਦਾਂ ਤੇ ਔਰਤਾਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top