ਪਟਿਆਲਾ, 5 ਜੁਲਾਈ 2025 : ਥਾਣਾ ਪਸਿਆਣਾ (Police Station Pasiana) ਪੁਲਸ ਨੇ ਕਾਰ ਚਾਲਕ ਵਿਰੁੱਧ ਕਾਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਟੈਂਪੂ ਵਿਚ ਮਾਰ ਕੇ ਜ਼ਖ਼ਮੀ ਕਰਨ ਅਤੇ ਟੈਂਪੂ ਪਿੱਛੇ ਆ ਰਹੇ ਮੋਟਰਸਾਈਕਲ ਰੇਹੜੀ ਵੀ ਉਕਤ ਕਾਰ ਨਾਲ ਟਕਰਾਉਣ ਤੇ ਵੱਖ-ਵੱਖ ਧਾਰਾਵਾਂ 281, 125-ਏ, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।
ਕਿਹੜੇ ਕਾਰ ਚਾਲਕ ਵਿਰੁੱਧ ਦਰਜ ਹੋਇਆ ਹੈ ਕੇਸ
ਜਿਹੜੇ ਕਾਰ ਚਾਲਕ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਲਖਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਖੋਰਦੀ ਜਿਲਾ ਗੂਹਲਾ ਹਰਿਆਣਾ ਹਾਲ ਪਿੰਡ ਸਲੇਮਪੁਰ ਥਾਣਾ ਗੂਹਲਾ ਜਿਲਾ ਕੈਥਲ ਹਰਿਆਣਾ ਸ਼ਾਮਲ ਹੈ।
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਵਰਿੰਦਰ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਮਕਾਨ ਨੰ. 94 ਗਲੀ ਨੰ. 04 ਮਾਰਕਲ ਕਲੋਨੀ ਸਨੋਰੀ ਅੱਡਾ ਪਟਿਆਲਾ ਨੇ ਦੱਸਿਆ ਕਿ 16 ਜੂਨ ਨੂੰ ਉਹ ਆਪਣੇ ਟੈਂਪੂ ਵਿਚ ਪਿੰਡ ਧਰਮਹੇੜੀ ਕੋਲ ਜਾ ਰਿਹਾ ਸੀ ਤਾਂ ਉਕਤ ਕਾਰ ਦੇ ਡਰਾਇਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ (High speed and carelessness) ਨਾਲ ਲਿਆ ਕੇ ਉਸ ਦੇ ਟੈਂਪੂ ਵਿੱਚ ਮਾਰੀ, ਜਿਸ ਕਾਰਨ ਵਾਪਰੇ ਐਕਸੀਡੈਂਟ ਵਿੱਚ ਉਸ ਦੇ ਕਾਫੀ ਸੱਟਾਂ ਲੱਗੀਆਂ ਅਤੇ ਟੈਂਪੂ ਪਿੱਛੇ ਆ ਰਹੇ ਮੋਟਰਸਾਇਕਲ ਰੇਹੜੀ ਵੀ ਉਕਤ ਕਾਰ ਨਾਲ ਜਾ ਟਕਰਾਈ।ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : 10 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ




