Assault

ਤਿੰਨ ਵਿਰੁੱਧ ਕੁੱਟਮਾਰ ਕਰਨ ਤੇ ਕੇਸ ਦਰਜ

ਨਾਭਾ, 6 ਜੁਲਾਈ 2025 : ਥਾਣਾ ਕੋਤਵਾਲੀ ਨਾਭਾ (Police Station Nabha) ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2), 351 (2), 3 (5) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਤੇ ਕੇਸ ਦਰਜ ਕੀਤਾ ਹੈ ।

ਕੌਣ ਕੌਣ ਹਨ ਜਿਨ੍ਹਾਂ ਤੇ ਦਰਜ ਕੀਤਾ ਗਿਆ ਹੈ ਕੇਸ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਮਜੀਤ ਸਿੰਘ, ਪਰਮਜੀਤ ਸਿੰਘ ਪੁੱਤਰਾਨ ਦਰਸ਼ਨ ਸਿੰਘ, ਜਸਨਪ੍ਰੀਤ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀਆਨ ਗਲੀ ਨੰ. 05 ਜਸਪਾਲ ਕਲੋਨੀ ਨਾਭਾ ਸ਼ਾਮਲ ਹਨ ।

ਪੁਲਸ ਨੂੰ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਹਰਮਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਅਲੋਹਰਾ ਕਲਾਂ ਨਾਭਾ ਨੇ ਦੱਸਿਆ ਕਿ 1 ਜੁਲਾਈ 2025 ਨੂੰ ਉਹ ਆਪਣੀ ਪਤਨੀ ਅਤੇ ਰਿਸ਼ਤੇਦਾਰਾਂ ਸਮੇਤ ਕਰਮਜੀਤ ਸਿੰਘ ਦੀ ਲੜਕੀ ਜੋ ਕਿ ਵਿਦੇਸ਼ ਵਿੱਚ ਰਹਿ ਰਹੀ ਹੈ ਦੇ ਸਬੰਧ ਵਿੱਚ ਉਪਰੋਕਤ ਵਿਅਕਤੀਆਂ ਕੋਲ ਜਾ ਰਹੇ ਸਨ ਤਾਂ ਉਪਰੋਕਤ ਵਿਅਕਤੀ ਸਿ਼ਵ ਮੰਦਰ ਨੇੜੇ ਜਸਪਾਲ ਕਲੋਨੀ ਕੋਲ ਮਿਲ ਗਏ ਤੇ ਉਪਰੋਕਤ ਵਿਅਕਤੀਆਂ ਨੇ ਤਹਿਸ ਵਿੱਚ ਆ ਕੇ ਉਸਦੀ ਤੇ ਹੋਰਨਾਂ ਦੀ ਕੁੱਟਮਾਰ (Assault) ਕੀਤੀ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More  : ਥਾਣਾ ਕੋਤਵਾਲੀ ਨਾਭਾ ਕੀਤਾ 7 ਜਣਿਆਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top