Illegal detention

ਤਿੰਨ ਵਿਰੁੱਧ ਕੁੱਟਮਾਰ-ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਨਾਭਾ, 6 ਜੁਲਾਈ 2025 : ਥਾਣਾ ਸਦਰ ਨਾਭਾ ਪੁਲਸ (Police Station Sadar Nabha Police) ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 333, 115 (2), 3 (5) ਬੀ. ਐਨ. ਐਸ. ਤਹਿਤ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਕੀਤਾ ਹੈ ।

ਕਿਸ ਕਿਸ ਖਿਲਾਫ਼ ਹੋਇਆ ਕੇਸ ਦਰਜ

ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪਰਮਿੰਦਰ ਸਿੰਘ ਪੁੱਤਰ ਬਲਬੀਰ ਸਿੰਘ, ਬਲਬੀਰ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਕੁਲਦੀਪ ਕੋਰ ਪਤਨੀ ਬਲਬੀਰ ਸਿੰਘ ਵਾਸੀਆਨ ਪਿੰਡ ਕੋਟ ਕਲਾਂ ਸ਼ਾਮਲ ਹਨ ।

ਕੀ ਦੱਸਿਆ ਸਿ਼ਕਾਇਤਕਰਤਾ ਨੇਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਪਰਮਵੀਰ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਕੋਟ ਕਲਾਂ ਥਾਣਾ ਸਦਰ ਨਾਭਾ ਨੇ ਦੱਸਿਆ ਕਿ ਬਲਬੀਰ ਸਿੰਘ ਉਸਦਾ ਚਾਚਾ ਹੈ ਤੇ 27 ਜੂਨ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸਦੇ ਘਰ ਅੰਦਰ ਦਾਖਲ ਹੋ ਕੇ ਉਸ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਦੀ ਕੁੱਟਮਾਰ (Beating) ਕੀਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ (Death threats) ਵੀ ਦਿੱਤੀਆਂ । ਪੁਲਸ ਨੇ ਕੇਸ ਦਰਜ (Case registered)  ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਪੰਜ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top