Vigilance Bureau

ਵਿਜੀਲੈਂਸ ਬਿਊਰੋ ਪੰਜਾਬ ਵਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਗ੍ਰਿਫ਼ਤਾਰ

ਪਟਿਆਲਾ, 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਣ (To take a bribe) ਦੇ ਦੋਸ਼ ਵਿੱਚ ਗ੍ਰਿਫ਼ਤਾਰ (Arrested) ਕੀਤਾ ਹੈ । ਉਸਦੇ ਸਹਿਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ । ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕੀ ਦੱਸਿਆ

ਰਾਜ ਵਿਜੀਲੈਂਸ ਬਿਊਰੋ (State Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ ।

ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਗਈ ਹੈ ਸ਼ੁਰੂ

ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ । ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਵਿਜੀਲੈਂਸ ਬਿਊਰੋ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਾਨੂੰ ਕਰਨ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ ।

Read More : ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Leave a Comment

Your email address will not be published. Required fields are marked *

Scroll to Top