Bhagwant Mann

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 310ਵੇਂ ਦਿਨ 65 ਨਸ਼ਾ ਤਸਕਰ ਕਾਬੂ

ਚੰਡੀਗੜ੍ਹ 6 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੇ ਸੂਬੇ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ (War on drugs) ਦੇ 310ਵੇਂ ਦਿਨ ਪੰਜਾਬ ਪੁਲਿਸ ਨੇ 223 ਥਾਵਾਂ ‘ਤੇ ਛਾਪੇਮਾਰੀ ਕੀਤੀ ।

54 ਕੇਸ ਦਰਜ ਕੀਤੇ ਅਤੇ ਨਸ਼ਾ ਸਮਗਰੀ ਤੇ ਡਰੱਗ ਮਨੀ ਬਰਾਮਦ

ਪੰਜਾਬ ਪੁਲਸ ਨੇ ਪੰਜਾਬ ਵਿੱਚ 54 ਕੇਸ ਦਰਜ ਕਰਕੇ 65 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ । ਇਸ ਨਾਲ 310 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 43,326 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 657 ਗ੍ਰਾਮ ਹੈਰੋਇਨ, 440 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2,630 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ।

ਮੁੱਖ ਮੰਤਰੀ ਮਾਨ ਨੇ ਦਿੱਤੇ ਹੋਏ ਹਨ ਪੁਲਸ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਨਿਰਦੇਸ਼

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan)  ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ. ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਹੈ । ਇਸ ਕਾਰਵਾਈ ਦੌਰਾਨ, 48 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 223 ਥਾਵਾਂ ‘ਤੇ ਛਾਪੇਮਾਰੀ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ 242 ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ ।

Read More : ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਇਆ 298ਵਾਂ ਦਿਨ

Leave a Comment

Your email address will not be published. Required fields are marked *

Scroll to Top