ਗੋਲੀਬਾਰੀ ਕਰਨ ਵਾਲੇ ਤਿੰਨ ਹੋਰ ਹੋਏ ਗ੍ਰਿਫ਼ਤਾਰ
ਜਲੰਧਰ : ਪੰਜਾਬ ਦੇ ਜਲੰਧਰ ਦੇ ਪਠਾਨਕੋਟ ਚੌਕ ਵਿਚ ਗੋਲ਼ੀਬਾਰੀ ਦੀ ਘਟਨਾ ਦੇ ਤਿੰਨ ਹੋਰ ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ। ਇਨ੍ਹਾਂ ਕੋਲੋਂ ਪੁਲਸ ਨੇ ਇਕ ਪਿਸਤੌਲ ਵੀ ਬਰਾਮਦ ਕੀਤੀ ਹੈ। ਤਿੰਨੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਫੜੇ ਗਏ ਹਨ। ਪੁਲਸ ਨੂੰ ਇਨ੍ਹਾਂ ਕੋਲੋਂ ਚਾਕੂ-ਤਲਵਾਰਾਂ ਵੀ ਬਰਾਮਦ ਹੋਈਆਂ ਹਨ। ਬਾਕੀ ਮੁਲਜ਼ਮਾਂ ਦੀ ਭਾਲ ਲਈ ਜਲੰਧਰ ਪੁਲਿਸ ਹਿਮਾਚਲ `ਚ ਛਾਪੇਮਾਰੀ ਕਰ ਰਹੀ ਹੈ।