ਕਿਸਾਨਾਂ ਨੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ
ਲੁਧਿਆਣਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਲ੍ਹਾ ਰਾਏਪੁਰ ਵਿੱਚ ਕਿਸਾਨ ਆਗੂਆਂ ਵੱਲੋਂ ‘ਕਾਰਪੋਰੇਟੋ ਭਾਰਤ ਛੱਡੋ’ ਦਿਵਸ ਮਨਾਇਆ ਗਿਆ। ਜਮਹੂਰੀ ਕਿਸਾਨ ਸਭਾ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਆਸੀ ਕਲਾਂ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂ ਡਾ. ਕੇਸਰ ਸਿੰਘ ਧਾਂਦਰਾ ਤੇ ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ (ਏਟਕ) ਦੇ ਜਗਮਿੰਦਰ ਸਿੰਘ ਦੀ ਅਗਵਾਈ ਹੇਠ ਨਾਅਰੇਬਾਜ਼ੀ ਦੌਰਾਨ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂ ਹਰਨੇਕ ਸਿੰਘ ਗੁੱਜਰਵਾਲ, ਡਾ. ਜਸਵਿੰਦਰ ਸਿੰਘ ਕਾਲਖ, ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ ਅਤੇ ਕਰਨੈਲ ਸਿੰਘ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦੇ ਮੁਕਾਬਲੇ ਲੋਕ-ਪੱਖੀ ਨੀਤੀਆਂ ਨੂੰ ਉਭਾਰਨ ਦੀ ਜ਼ਰੂਰਤ ਹੈ।