Simranjeet

ਪੰਜਾਬ ਵਿਚ ਪ੍ਰਵਾਸੀਆਂ ਨੇ ਕੀਤਾ ਪੰਜਾਬੀ ਨੌਜਵਾਨ ਦਾ ਕਤਲ

ਮੋਹਾਲੀ, 16 ਫਰਵਰੀ 2026 : ਪੰਜਾਬ ਦੇ ਜਿ਼ਲਾ ਮੋਹਾਲੀ (District Mohali) ਵਿਖੇ ਪ੍ਰਵਾਸੀਆਂ ਵਲੋਂ ਇਕੱਠੇ ਹੋ ਕੇ ਇਕ ਪੰਜਾਬੀ ਨੌਜਵਾਨ ਦਾ ਚਾਕੂਆਂ ਨਾਲ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਫੇਜ-11 ਵਿਖੇ ਜੋ ਪ੍ਰਵਾਸੀਆਂ (Immigrants) ਵਲੋਂ ਚਾਕੂਆਂ ਨਾਲ ਹਮਲਾ ਕਰਕੇ ਪੰਜਾਬੀ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਦਾ ਨਾਮ ਸਿਮਰਨਜੀਤ ਸਿੰਘ ਹੈ ਤੇ ਉਸਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ (Hospital) ਵਿਖੇ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ ।

ਕੀ ਦੱਸਿਆ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ

ਪੰਜਾਬੀ ਨੌਜਵਾਨ ਦੀ ਇਸ ਤਰ੍ਹਾਂ ਦਿਨ ਦਿਹਾੜੇ ਚਾਕੂਆਂ ਨਾਲ ਹਮਲਾ ਕਰਕੇ ਹੱਤਿਆ ਕਰਨ ਤੇ ਰੋਸ ਵਿਚ ਆਏ ਮਾਪਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਮਰਨਜੀਤ ਸਿੰਘ ਫੇਜ਼-11 ਦੇ ਮੰਦਰ ਵਿਚੋਂ ਮੱਥਾ ਟੇਕ ਕੇ ਬਾਹਰ ਆ ਰਿਹਾ ਸੀ ਕਿ ਪ੍ਰਵਾਸੀ ਮਜ਼ਦੂਰਾਂ ਵਲੋਂ ਇਕੱਠੇ ਹੋ ਕੇ ਉਪਰ ਤੇ ਹਮਲਾ ਕਰ ਦਿੱਤਾ ਗਿਆ ਅਤੇ ਹਮਲੇ ਦੌਰਾਨ ਉਸ ਉਪਰ ਚਾਕੂ ਨਾਲ ਕਈ ਵਾਰ ਕੀਤੇ ਗਏ । ਮ੍ਰਿਤਕ ਨੌਜਵਾਨ (deceased youngman) ਦੇ ਪਰਿਵਾਰ ਵੱਲੋਂ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਲਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ।

ਪੁਲਸ ਨੇ ਕਰ ਦਿੱਤੀ ਹੈ ਘਟਨਾ ਦੀ ਜਾਂਚ ਸ਼ੁਰੂ

ਪੰਜਾਬ ਦੇ ਜਿ਼ਲਾ ਮੋਹਾਲੀ ਦੀ ਪੁਲਸ ਵੀ ਮੌਕੇ `ਤੇ ਪਹੁੰਚੀ ਹੋਈ ਸੀ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ । ਪ੍ਰਵਾਸੀ ਮਜਦੂਰਾਂ ਵੱਲੋਂ ਨੌਜਵਾਨ `ਤੇ ਹਮਲੇ ਦੀ ਘਟਨਾ ਸੀ. ਸੀ. ਟੀ. ਵੀ. (C. C. T. V.) ਵਿੱਚ ਕੈਦ ਹੋ ਗਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ `ਚ ਲੈ ਲਿਆ ਹੈ ।

Read More : ਕਲਯੁਗੀ ਪੁੱਤ ਨੇ ਕੀਤਾ ਲੁਧਿਆਣਾ ਵਿਚ ਪਿਤਾ ਦਾ ਕਤਲ

Leave a Comment

Your email address will not be published. Required fields are marked *

Scroll to Top