ਕੁੱਟਮਾਰ ਦੇ ਮਾਮਲੇ ਵਿੱਚ ਕੇਸ ਦਰਜ
ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 8 ਦੇ ਇਲਾਕੇ ਵਿੱਚ ਹੋਏ ਝਗੜੇ ਸਬੰਧੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸੱਗੂ ਚੌਕ ਘੁਮਾਰ ਮੰਡੀ ਵਾਸੀ ਮਨੀ ਅਗਰਵਾਲ ਨੇ ਦੱਸਿਆ ਕਿ ਜਗਜੀਤ ਸਿੰਘ ਨਾਮੀ ਵਿਅਕਤੀ ਨੇ ਉਨ੍ਹਾਂ ਦੀ ਖੜ੍ਹੀ ਗੱਡੀ ਉੱਪਰ ਕਿਸੇ ਤਿੱਖੀ ਚੀਜ਼ ਨਾਲ ਝਰੀਟਾਂ ਮਾਰ ਦਿੱਤੀਆਂ। ਇਸ ਸਬੰਧੀ ਉਹ ਸਮੇਤ ਸੁਖਵਿੰਦਰ ਸਿੰਘ ਤੇ ਮੁਨੀਸ਼ ਸ਼ਰਮਾ ਨੂੰ ਲੈ ਕੇ ਜਗਜੀਤ ਸਿੰਘ ਨਾਲ ਗੱਲ ਕਰਨ ਲਈ ਗਏ ਤਾਂ ਉਨ੍ਹਾਂ ਨੇ ਘੇਰ ਕੇ ਉਸਦੇ ਨੱਕ ਉੱਪਰ ਕੜਾ ਮਾਰਿਆ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਇਸ ਦੌਰਾਨ ਉਹ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਮੌਕੇ ਤੋਂ ਫਰਾਰ ਹੋ ਗਏ।