ਥਾਣਾ ਬਖਸ਼ੀਵਾਲਾ ਨੇ ਕੀਤਾ ਪੰਜ ਜਣਿਆਂ ਵਿਰੁੱਧ ਰਸਤੇ ਨੂੰ ਵਾਹ ਦੇ ਕਬਜਾ ਕਰਨ ਦੀ ਕੋਸਿ਼ਸ਼ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਕੇਸ ਦਰਜ
ਪਟਿਆਲਾ, 6 ਅਗਸਤ () : ਥਾਣਾ ਬਖਸ਼ੀਵਾਲ ਦੀ ਪੁਲਸ ਨੇ ਸਿ਼ਕਾਇਤਕਰਤਾ ਭੁਪਿੰਦਰ ਸਿੰਘ ਪੁੱਤਰ ਹਰਜੰਟ ਸਿੰਘ ਵਾਸੀ ਪਿੰਡ ਇੰਦਰਪੁਰਾ ਥਾਣਾ ਬਖਸ਼ੀਵਾਲਾ ਦੀ ਸਿ਼ਕਾਇਤ ਦੇ ਆਧਾਰ ਤੇ 5 ਜਣਿਆਂ ਵਿਰੁੱਧ ਧਾਰਾ 447, 511, 506, 149 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਦੀਪ ਸਿੰਘ ਪੁੱਤਰ ਗੁਰਬਚਨ ਸਿੰਘ, ਸੁਖਵਿੰਦਰ ਸਿੰਘ, ਸਤਪਾਲ ਸਿੰਘ, ਬਲਵਿੰਦਰ ਸਿੰਘ, ਸੁਖਵੰਤ ਸਿੰਘ ਪੁੱਤਰਾਨ ਦਲੀਪ ਸਿੰਘ ਵਾਸੀਆਨ ਪਿੰਡ ਇੰਦਰਪੁਰਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਉਸਦੀ ਜ਼ਮੀਨ ਨਾਲ ਲੱਗਦੇ ਰਸਤੇ ਨੂੰ ਵਾਹ ਕੇ ਕਬਜਾ ਕਰਨ ਦੀ ਕੋਸਿ਼ਸ਼ ਕੀਤੀ ਅਤੇ ਉਸਦੇ ਰੋਕਣ ਤੇ ਜ਼ਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।