ਬੰਗਲਾਦੇਸ਼ ਵਿਚ ਮੁੜ ਭੜਕੇ ਪ੍ਰਦਰਸ਼ਨਕਾਰੀਆਂ ਨੇ ਕੀਤਾ ਢਾਕਾ ਵਿਚ ਸੁਪਰੀਮ ਕੋਰਟ ਦਾ ਘੇਰਾਓ
ਬੰਗਲਾਦੇਸ : ਬੰਗਲਾਦੇਸ਼ `ਚ ਸ਼ਨੀਵਾਰ ਨੂੰ ਇਕ ਵਾਰ ਫਿਰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ। ਪ੍ਰਦਰਸ਼ਨਕਾਰੀਆਂ ਨੇ ਹੁਣ ਢਾਕਾ ਵਿੱਚ ਸੁਪਰੀਮ ਕੋਰਟ ਦਾ ਘਿਰਾਓ ਕੀਤਾ ਅਤੇ ਚੀਫ਼ ਜਸਟਿਸ ਸਮੇਤ ਸਾਰੇ ਜੱਜਾਂ ਨੂੰ ਇੱਕ ਘੰਟੇ ਦੇ ਅੰਦਰ ਅਸਤੀਫ਼ੇ ਦੇਣ ਲਈ ਕਿਹਾ ਹੈ। ਦੱਸ ਦਈਏ ਕਿ ਵਧਦੇ ਵਿਰੋਧ ਨੂੰ ਦੇਖਦੇ ਹੋਏ ਬੰਗਲਾਦੇਸ਼ ਦੇ ਚੀਫ ਜਸਟਿਸ ਓਬੈਦੁਲ ਹਸਨ ਨੇ ਨਿਆਂਪਾਲਿਕਾ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਜੱਜ ਅਤੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਅਸਤੀਫਾ ਨਾ ਦਿੱਤਾ ਤਾਂ ਉਹ ਉਨ੍ਹਾਂ ਦੇ ਨਿਵਾਸ `ਤੇ ਹਮਲਾ ਕਰਨਗੇ। ਹਾਲ ਹੀ `ਚ ਬੰਗਲਾਦੇਸ਼ `ਚ ਭਾਰੀ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਸ਼ੇਖ ਹਸੀਨਾ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਮਜ਼ਬੂਰ ਕੀਤਾ ਗਿਆ ਸੀ । ਬੰਗਲਾਦੇਸ਼ ਦੇ ਮੁੱਖ ਜੱਜ ਦੇ ਤੁਰੰਤ ਅਸਤੀਫੇ ਦੀ ਮੰਗ ਕਰਦੇ ਹੋਏ ਸੈਂਕੜੇ ਪ੍ਰਦਰਸ਼ਨਕਾਰੀਆਂ ਜਿਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਸਨ, ਨੇ ਸ਼ਨੀਵਾਰ ਨੂੰ ਸੁਪਰੀਮ ਕੋਰਟ ਦਾ ਘਿਰਾਓ ਕੀਤਾ । ਦਰਅਸਲ ਖ਼ਬਰ ਆਈ ਸੀ ਕਿ ਚੀਫ਼ ਜਸਟਿਸ ਨੇ ਫੁੱਲ ਕੋਰਟ ਮੀਟਿੰਗ ਬੁਲਾਈ ਸੀ, ਜਿਸ ਨੂੰ ਲੈ ਕੇ ਪ੍ਰਦਰਸ਼ਨਕਾਰੀ ਨਾਰਾਜ਼ ਹੋ ਗਏ ਸਨ । ਵਿਦਿਆਰਥੀਆਂ ਅਤੇ ਵਕੀਲਾਂ ਸਮੇਤ ਸੈਂਕੜੇ ਪ੍ਰਦਰਸ਼ਨਕਾਰੀ ਸੁਪਰੀਮ ਕੋਰਟ ਵੱਲ ਵਧਣ ਲੱਗੇ। ਅਬਦੁਲ ਮੁਕਾਦੀਮ ਨਾਮ ਦੇ ਇੱਕ ਪ੍ਰਦਰਸ਼ਨਕਾਰੀ ਨੇ ਦਾਅਵਾ ਕੀਤਾ ਕਿ ਚੀਫ਼ ਜਸਟਿਸ ਅੰਤਰਿਮ ਸਰਕਾਰ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।ਮੁਕੱਦੀਮ ਨੇ ਡੇਲੀ ਸਟਾਰ ਨੂੰ ਦੱਸਿਆ ਕਿ ਫਾਸੀਵਾਦੀ ਅੰਤਰਿਮ ਸਰਕਾਰ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰਨ ਲਈ ਸੁਪਰੀਮ ਕੋਰਟ ਅਤੇ ਚੀਫ਼ ਜਸਟਿਸ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਅਸੀਂ ਚੀਫ਼ ਜਸਟਿਸ ਨੂੰ ਅਸਤੀਫ਼ਾ ਦੇਣ ਲਈ ਮਜ਼ਬੂਰ ਕਰਨ ਲਈ ਸੁਪਰੀਮ ਕੋਰਟ ਕੰਪਲੈਕਸ ਵਿੱਚ ਆਏ ਹਾਂ।” ਅੰਤ੍ਰਿਮ ਸਰਕਾਰ ਦੇ ਖੇਡ ਮੰਤਰਾਲੇ ਦੇ ਸਲਾਹਕਾਰ ਆਸਿਫ਼ ਮਹਿਮੂਦ ਨੇ ਵੀ “ਚੀਫ਼ ਜਸਟਿਸ ਓਬੈਦੁਲ ਹਸਨ ਦੇ ਬਿਨਾਂ ਸ਼ਰਤ ਅਸਤੀਫ਼ੇ” ਅਤੇ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕੀਤੀ। ਅਦਾਲਤੀ ਮੀਟਿੰਗ ਦੀ ਮੰਗ ਕੀਤੀ ਗਈ ਹੈ ।