Court

ਚੈਕ ਬਾਊਂਸ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਸੁਣਾਈ ਦੋ-ਦੋ ਸਾਲ ਦੀ ਸਜ਼ਾ

ਡੇਰਾਬੱਸੀ, 17 ਮਾਰਚ 2026 : ਪੰਜਾਬ ਦੇ ਸ਼ਹਿਰ ਡੇਰਾਬਸੀ (Dera Bassi) ਦੀ ਮਾਨਯੋਗ ਅਦਾਲਤ ਨੇ ਕਰੋੜਾਂ ਰੁਪਏ ਦੇ ਚੈਕ ਬਾਊਂਸ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ ।

ਕੌਣ ਹਨ ਤਿੰਨੋ ਜਣੇੇ

ਮਿਲੀ ਜਾਣਕਾਰੀ ਅਨੁਸਾਰ ਕਰੋੜਾਂ ਰੁਪਏ ਦੇ ਚੈਕ ਬਾਊਂਸ ਮਾਮਲੇ ਵਿਚ ਜੋ ਡੇਰਾਬਸੀ ਦੀ ਅਦਾਲਤ (Court) ਨੇ ਤਿੰਨ ਵਿਅਕਤੀਆਂ ਨੂੰ ਦੋ-ਦੋ ਸਾਲ ਦੀ ਸਜ਼ਾ (Two-year sentence) ਸੁਣਾਈ ਹੈ ਵਿਚ ਸ਼ਾਹਬਾਜ ਸਿੰਘ ਸੋਹੀ, ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਸ਼ਾਮਲ ਹਨ । ਇਸਦੇ ਨਾਲ ਹੀ 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆਗਿਆ ਹੈ । ਦੱਸਣਯੋਗ ਹੈ ਕਿ ਸ਼ਾਹਬਾਜ ਸਿੰਘ ਸੋਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਹਨ । ਜਾਣਕਾਰੀ ਮੁਤਾਬਕ ਮੌਕੇ ਤੇ ਹੀ ਜ਼ਮਾਨਤ ਰਾਸ਼ੀ ਭਰ ਕੇ ਉਨ੍ਹਾਂ ਵਲੋਂ ਜ਼ਮਾਨਤ ਵੀ ਲੈ ਲਈ ਗਈ ।

ਕੀ ਹੈ ਸਮੁੱਚਾ ਮਾਮਲਾ

ਸਿਕਾਇਤਕਰਤਾ ਕਮਲਜੀਤ ਸਿੰਘ ਕਾਮਾ (ਜ਼ੀਰਕਪੁਰ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਭਰਾ) ਨੇ 2018 ਵਿੱਚ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਸੀ । ‘ਮੈਸਰਜ਼ ਪਲੈਟੀਨਮ ਸਮਾਰਟ ਬਿਲਡਕਾਨ’ ਦੇ ਤਿੰਨਾਂ ਪਾਰਟਨਰਾਂ ਨੇ ਰਾਜਪੁਰਾ ਵਿੱਚ ਪ੍ਰੋਜੈਕਟ ਲਈ ਕਰੋੜਾਂ ਰੁਪਏ ਦੇ ਪਲਾਟ ਵੇਚਣ ਦਾ ਸੌਦਾ ਤੈਅ ਕੀਤਾ ਸੀ ਪਰ ਸੌਦਾ ਪੂਰਾ ਨਾ ਹੋਣ ‘ਤੇ ਦਿੱਤੇ ਗਏ ਸਾਢੇ ਤਿੰਨ ਕਰੋੜ ਰੁਪਏ ਦੇ ਚੈੱਕ ਬਾਊਂਸ ਹੋ ਗਏ ।

ਸਿਕਾਇਤਕਰਤਾ ਪੱਖ ਮਜ਼ਬੂਤ ਸਾਬਤ ਹੋਣ ‘ਤੇ ਅਦਾਲਤ ਨੇ ਇਹ ਫੈਸਲਾ ਸੁਣਾਇਆ । ਸਿਕਾਇਤ ਪੱਖ ਦੇ ਵਕੀਲ ਭਾਰਤ ਜੋਸ਼ੀ ਨੇ ਦੱਸਿਆ ਕਿ ਲੰਬੀ ਸੁਣਵਾਈ ਤੋਂ ਬਾਅਦ ਇਹ ਫੈਸਲਾ ਆਇਆ ਹੈ । ਕਮਲਜੀਤ ਸਿੰਘ ਕਾਮਾ ਨੇ ਕਿਹਾ ਕਿ ਤਿੰਨਾਂ ਨੇ ਯੋਜਨਾਬੱਧ ਤਰੀਕੇ ਨਾਲ ਠੱਗੀ ਕੀਤੀ ਸੀ ਅਤੇ ਉਹ ਸਜ਼ਾ ਮਿਲਣ `ਤੇ ਹੀ ਸਾਹ ਲਵੇਗਾ ।

Read More : ਮੋਹਾਲੀ ਅਦਾਲਤ ਨੇ ਕੀਤੀ ਜੇਲ ਵਿਚ ਬੰਦ ਦੋ ਵਿਅਕਤੀਆਂ ਦੀ ਜ਼ਮਾਨਤ ਰੱਦ

Leave a Comment

Your email address will not be published. Required fields are marked *

Scroll to Top