Jasbir Khangura

ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ ਨੂੰ ਅਦਾਲਤ ਨੇ ਦਿੱਤੀ ਦੋ ਸਾਲ ਦੀ ਸਜ਼ਾ

ਲੁਧਿਆਣਾ, 17 ਮਾਰਚ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੀ ਮਾਨਯੋਗ ਅਦਾਲਤ ਵਲੋਂ ਇਕ ਮਾਮਲੇ ਵਿਚ ਸਾਬਕਾ ਵਿਧਾਇਕ (Former MLA) ਨੂੰ ਦੋ ਸਾਲਾਂ ਦੀ ਸਜ਼ਾ (Two years’ sentence) ਦਿੱਤੇ ਜਾਣ ਦਾ ਫ਼ੈਸਲਾ ਸੁਣਾਇਆ ਗਿਆ ਹੈ ।

ਕੀ ਹੈ ਸਮੁੱਚਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੀ ਵਧੀਕ ਸੈਸ਼ਨ ਜੱਜ ਬਰਿੰਦਰ ਸਿੰਘ ਰੋਮਾਨਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਜਸਬੀਰ ਸਿੰਘ ਉਰਫ਼ ਜੱਸੀ ਖੰਗੂੜਾ (Jasbir Singh alias Jassi Khangura) ਅਤੇ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਨੂੰ 18 ਸਾਲ ਪੁਰਾਣੇ ਕੁੱਟਮਾਰ ਦੇ ਮਾਮਲੇ (Assault cases) ਵਿਚ ਦੋਸ਼ੀ ਕਰਾਰ ਦਿਤਾ ਹੈ । ਇਹ ਮਾਮਲਾ-2008 ਦੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨਾਲ ਜੁੜਿਆ ਹੋਇਆ ਹੈ ।

ਅਦਾਲਤ ਨੇ ਸਜ਼ਾ ਦੇ ਨਾਲ-ਨਾਲ ਜੁਰਮਾਨੇ ਦੀ ਵੀ ਸੁਣਵਾਈ ਹੈ ਸਜ਼ਾ

ਅਦਾਲਤ ਨੇ ਦੋਵਾਂ ਨੂੰ ਦੋ-ਦੋ ਸਾਲ ਦੀ ਕੈਦ ਅਤੇ ਤਿੰਨ-ਤਿੰੰਨ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਇਸ ਮਾਮਲੇ ਵਿਚ ਨਾਮਜ਼ਦ 11 ਹੋਰਾਂ ਦੇ ਬਰੀ ਹੋਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਦੋਵਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿਤਾ ਗਿਆ ।

Read More : ਚੈਕ ਬਾਊਂਸ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਸੁਣਾਈ ਦੋ-ਦੋ ਸਾਲ ਦੀ ਸਜ਼ਾ

Leave a Comment

Your email address will not be published. Required fields are marked *

Scroll to Top