ਮੈਰੀਟੋਰੀਅਸ ਸਕੂਲ `ਚ 7 ਵਿਦਿਆਰਥਣਾਂ ਦਮ ਘੁੱਟ ਜਾਣ ਕਾਰਨ ਹੋਈਆਂ ਬੇਹੋਸ
ਮੋਹਾਲੀ : ਪੰਜਾਬ ਦੇ ਮੋਹਾਲੀ ਦੇ ਸੈਕਟਰੀ 70 ਵਿਚ ਬਣੇ ਮੈਰੀਟੋਰੀਅਸ ਸਕੂਲ ਵਿਚ 7 ਵਿਦਿਆਰਥਣਾਂ ਦੇ ਦਮ ਘੁਟਣ ਦੇ ਚਲਦਿਆਂ ਉਨ੍ਹਾਂ ਨੂੰ ਇਲਾਜ ਲਈ ਫੇਜ 6 ਵਿਖੇ ਸਥਿਤ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਉਕਤ ਮੈਰੀਟੋਰੀਅਸ ਸਕੂਲ ਪੰਜਾਬ ਦੀ ਮੌਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਧੀਨ ਚੱਲ ਰਹੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੀ ਅਗਵਾਈ ਹੇਠਲੇ ਮੈਰੀਟੋਰੀਅਸ ਸਕੂਲ ਨਾਲ ਸਬੰਧਤ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।