jasveer Garhi

ਵਿਦਿਆਰਥੀ ਨੂੰ ਦਾਖਲਾ ਨਾ ਦੇਣ ਵਾਲਾ ਪ੍ਰਿੰਸੀਪਲ ਕਮਿਸ਼ਨ ਵਲੋਂ ਤਲਬ

ਚੰਡੀਗੜ੍ਹ, 28 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਵਿਖੇ ਇਕ ਐਸ. ਸੀ. ਵਿਦਿਆਰਥੀ ਨੂੰ ਕਾਲਜ ਵਿਚ ਦਾਖਲਾ (Admission) ਨਾ ਦਿੱਤੇ ਜਾਣ ਤੇ ਪ੍ਰਿੰਸੀਪਲ ਨੂੰ ਤਲਬ (Principal Summons) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਹੈ ਸਮੁੱਚਾ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਜਿ਼ਲਾ ਬਠਿੰਡਾ ਵਿਖੇ ਇਕ ਕਾਲਜ ਦੇ ਪ੍ਰਿੰਸੀਪਲ ਵਲੋਂ ਜਦੋਂ ਅਨੁਸੂਚਿਤ ਜਾਤੀ (Scheduled Caste) ਨਾਲ ਸਬੰਧਤ ਵਿਦਿਆਰਥੀ ਨੂੰ ਕਾਲਜ ਵਿਚ ਦਾਖਲਾ ਨਾ ਦਿੱਤਾ ਗਿਆ ਤਾਂ ਉਸਨੂੰ ਅਜਿਹਾ ਕਰਨ ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਵਲੋਂ ਤਲਬ ਕੀਤਾ ਗਿਆ ਹੈ । ਜਾਣਕਾਰੀ ਮੁਤਾਬਕ ਇਹ ਮਾਮਲਾ ਬਠਿੰਡਾ ਦੇ ਰਾਜਿੰਦਰਾ ਕਾਲਜ ਦਾ ਹੈ ।

ਕਮਿਸ਼ਨ ਦੇ ਬੁਲਾਰੇ ਨੇ ਕੀ ਜਾਣਕਾਰੀ ਦਿੱਤੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ ‘ਚ ਛਪੀ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ‘ਚ ਆਇਆ, ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਰਜਿੰਦਰਾ ਕਾਲਜ ਬਠਿੰਡਾ ਦੀ ਪ੍ਰਿੰਸੀਪਲ ਨੂੰ 1 ਅਪ੍ਰੈਲ 2026 ਨੂੰ ਨਿੱਜੀ ਤੌਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ ।

Leave a Comment

Your email address will not be published. Required fields are marked *

Scroll to Top