Punjab Government

ਨਗਰ ਨਿਗਮਾਂ ਤੇ ਨਗਰ ਕੌਂਸਲਾਂ ਨੂੰ ਭੰਗ ਕਰਨ ਦਾ ਸਰਕਾਰ ਨੇ ਕੀਤਾ ਫ਼ੈਸਲਾ

ਚੰਡੀਗੜ੍ਹ, 7 ਅਪ੍ਰੈਲ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੀਆਂ ਨਗਰ ਨਿਗਮਾਂ (Municipal Corporations) ਅਤੇ ਨਗਰ ਕੌਂਸਲਾਂ (Municipal Councils) ਨੂੰ ਭੰਗ ਕਰਨ ਦਾ ਫ਼ੈਸਲਾ ਲਏ ਜਾਣ ਦਾ ਸਮਾਚਾਰ ਹੈ ।

ਕਿੰਨੀਆਂ ਨਗਰ ਨਿਗਮਾਂ ਅਤੇ ਕਿੰਨੀਆਂ ਨਗਰ ਕੌਂਸਲਾਂ ਹਨ

ਮਿਲੀ ਜ਼ਾਣਕਾਰੀ ਅਨੁਸਾਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਸਰਕਾਰ ਵਲੋਂ ਪੰਜਾਬ ਭਰ ਦੀਆਂ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਨੂੰ ਭੰਗ ਕਰਨ (dissolve) ਦਾ ਫ਼ੈਸਲਾ ਲਿਆ ਗਿਆ ਹੈ । ਇਸ ਸਭ ਦੇ ਚਲਦਿਆਂ ਸਰਕਾਰ ਵਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ।

ਕੀ ਕੀ ਹੋਵੇਗਾ ਅਜਿਹਾ ਕਰਨ ਨਾਲ

ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਜੋ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਭੰਗ ਕਰਨ ਦਾ ਫ਼ੈਸਲਾ ਲਿਆ ਹੈ ਤਹਿਤ ਸਾਰੇ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਥਾਂ ਤੇ ਪ੍ਰਸ਼ਾਸ਼ਕ ਲਗਾਏ ਜਾਣਗੇ ਤੇ ਇਹ ਕਾਰਵਾਈ ਨੋਟੀਫਿਕੇਸ਼ਨ (Notifications) ਵਿੱਚ ਦਿੱਤੀਆਂ ਮਿਤੀਆਂ ਅਨੁਸਾਰ ਹੋਵੇਗੀ । ਇਹ ਕਦਮ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਕਰਵਾਉਣ ਵਿੱਚ ਦੇਰੀ ਦੇ ਵਿਚਕਾਰ ਆਇਆ ਹੈ । ਇਸ ਦੌਰਾਨ ਸਰਕਾਰ ਨੇ ਇਨ੍ਹਾਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕੰਮਕਾਜ ਦੀ ਨਿਗਰਾਨੀ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ ।

Leave a Comment

Your email address will not be published. Required fields are marked *

Scroll to Top