Punjab Police

ਪੰਜਾਬ ਪੁਲਸ ਨੇ ਪੰਜਾਬ ਭਰ ਵਿਚ 506 ਥਾਵਾਂ ‘ਤੇ ਕੀਤੀਆਂ ਛਾਪੇਮਾਰੀਆਂ

ਚੰਡੀਗੜ੍ਹ, 16 ਅਪ੍ਰੈਲ 2026 : ਪੰਜਾਬ ਪੁਲਸ ਵਲੋਂ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 85ਵੇਂ ਦਿਨ 506 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ ।

ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ (Punjab Police) ਵਲੋਂ ਜੋ “ਗੈਂਗਸਟਰ ‘ਤੇ ਵਾਰ” ਮੁਹਿੰਮ ਦੇ 85ਵੇਂ ਦਿਨ ਪੰਜਾਬ ਭਰ ‘ਚ ਗੈਂਗਸਟਰ ਸਾਥੀਆਂ ਦੇ 506 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ ਹਨ ਦੇ ਚਲਦਿਆਂ ਪੁਲਸ ਦੀਆਂ ਟੀਮਾਂ ਵਲੋਂ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 21,408 ਹੋ ਗਈ ਹੈ ।

92 ਵਿਅਕਤੀਆਂ ਵਿਰੁੱਧ ਕੀਤੀ ਗਈ ਰੋਕਥਾਮ ਕਾਰਵਾਈ

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਿਨ੍ਹਾਂ ਤੋਂ ਛੇ ਹਥਿਆਰ ਬਰਾਮਦ ਕੀਤੇ ਗਏ ਹਨ, ਜਦੋਂ ਕਿ 121 ਵਿਅਕਤੀਆਂ ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ । ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ (Arrested) ਕੀਤਾ । ਪੁਲਸ ਦਾ ਕਹਿਣਾ ਹੈ ਕਿ ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਗੁਪਤ ਰੂਪ ‘ਚ ਸਾਂਝੀ ਕਰ ਸਕਦੇ ਹਨ ।

76 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ (War on drugs) ਮੁਹਿੰਮ ਨੂੰ 410ਵੇਂ ਦਿਨ ਵੀ ਜਾਰੀ ਰੱਖਿਆ, 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ । ਉਨ੍ਹਾਂ ਦੇ ਕਬਜ਼ੇ ‘ਚੋਂ 3.3 ਕਿਲੋਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਗਾਂਜਾ, 433 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ-ਕੈਪਸੂਲ ਅਤੇ 2.01 ਲੱਖ ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ । ਇਸ ਤਰ੍ਹਾਂ, ਸਿਰਫ਼ 410 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 58,945 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ 14 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ ।

Leave a Comment

Your email address will not be published. Required fields are marked *

Scroll to Top