ਚੰਡੀਗੜ੍ਹ, 16 ਅਪ੍ਰੈਲ 2026 : ਪੰਜਾਬ ਸਰਕਾਰ (Punjab Government) ਵਲੋਂ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ (Petition) ਦਾਖਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ ।
ਕੀ ਪਟੀਸ਼ਨ ਦਾਖਲ ਕੀਤੀ ਗਈ ਹੈ ਸਰਕਾਰ ਵਲੋਂ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਹਿਕ ਪਟੀਸ਼ਨ ਦਾਖਲ ਕੀਤੀ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਅਸਾਮੀ ਦੀ ਡਿਬਰੂਗੜ੍ਹ ਜੇਲ ਵਿਚ ਹੀ ਰੱਖਿਆ ਜਾਵੇ । ਸੂਚਨਾ ਮੁਤਾਬਕ ਸਰਕਾਰ ਨੇ ਅਦਾਲਤ ਵਿੱਚ ਆਪਣਾ ਪੱਖ ਬੜੀ ਮਜ਼ਬੂਤੀ ਨਾਲ ਰੱਖਦਿਆਂ ਤਰਕ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨਾ ਜਾਂ ਜੇਲ੍ਹ ਤੋਂ ਬਾਹਰ ਲਿਆਉਣਾ ਸੂਬੇ ਦੀ ਸ਼ਾਂਤੀ ਲਈ ਵੱਡੀ ਚੁਣੌਤੀ ਬਣ ਸਕਦਾ ਹੈ । ਸਰਕਾਰ ਨੇ ਇੱਥੋਂ ਤੱਕ ਕਿਹਾ ਹੈ ਕਿ ਜੇਕਰ ਅੰਮ੍ਰਿਤਪਾਲ ਬਾਹਰ ਆਉਂਦਾ ਹੈ ਤਾਂ ਪੰਜਾਬ ਵਿੱਚ ਹਾਲਾਤ ਵਿਗੜ ਸਕਦੇ ਹਨ ।
ਸਰਕਾਰ ਨੇ ਕੀ ਸਪੱਸ਼ਟ ਕੀਤਾ
ਪੰਜਾਬ ਸਰਕਾਰ ਨੇ ਕੋਰਟ ਨੂੰ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਚੱਲ ਰਹੇ ਮਾਮਲਿਆਂ ਦੀ ਸੁਣਵਾਈ ਵੀਡੀਓ ਕਾਨਫਰੈਂਸਿੰਗ ਰਾਹੀਂ ਕੀਤੀ ਜਾਵੇਗੀ, ਜਿਸ ਲਈ ਸਰਕਾਰ ਵਲੋਂ ਅਦਾਲਤ ਤੋਂ ਸਹਿਮਤੀ ਵੀ ਮੰਗੀ ਗਈ ਹੈ ਤਾਂ ਜੋ ਉਸਨੂੰ ਸਰੀਰਕ ਤੌਰ ਤੇ ਪੰਜਾਬ ਲਿਆਉਣਾ ਹੀ ਨਾ ਪਵੇ ।
ਕੀ ਆਖਿਆ ਹੈ ਅਸਾਮ ਸਰਕਾਰ ਨੇ
ਭਰੋਸੇਯੋਗ ਸੂਤਰਾਂ ਮੁਤਾਬਕ ਅਸਾਮ ਸਰਕਾਰ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਜੇਲ੍ਹ ਵਿੱਚ ਰੱਖਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ । ਪੁਲਸ ਕੋਲ ਅਜਨਾਲਾ ਕਾਂਡ ਅਤੇ ਅੰਮ੍ਰਿਤਪਾਲ ਦੇ ਫ਼ਰਾਰ ਹੋਣ ਸਮੇਂ ਦੀਆਂ ਗਤੀਵਿਧੀਆਂ ਦੇ ਠੋਸ ਸਬੂਤ ਹਨ, ਜਿਸ ਕਾਰਨ ਸਰਕਾਰ ਉਸ ਦੇ ਕੇਸ ਨੂੰ ਕਾਫ਼ੀ ਮਜ਼ਬੂਤ ਮੰਨ ਰਹੀ ਹੈ ।
ਦੁਪਹਿਰ ਬਾਅਦ ਹੋਣ ਵਾਲੀ ਸੁਣਵਾਈ ਵਿਚ ਹੋਵੇਗਾ ਸਪੱਸ਼ਟ
ਅੱਜ ਦੁਪਹਿਰ ਤੋਂ ਬਾਅਦ ਹਾਈ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਵਿੱਚ ਇਹ ਤੈਅ ਹੋਵੇਗਾ ਕਿ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਬਦਲੀ ਜਾਵੇਗੀ ਜਾਂ ਉਹ ਅਸਾਮ ਵਿੱਚ ਹੀ ਰਹੇਗਾ ।




