Big Breaking

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਕੇਸ ਦਰਜ ਕਰਕੇ ਦਿੱਲੀ ਪਹੁੰਚੀ ਪੁਲਸ

ਚੰਡੀਗੜ੍ਹ, 2 ਮਈ 2026 : ਆਮ ਆਦਮੀ ਪਾਰਟੀ (Aam Aadmi Party) ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਰਾਜ ਸਭਾ ਮੈਂਬਰ (Rajya Sabha member) ਸੰਦੀਪ ਪਾਠਕ ਵਿਰੁੱਧ ਕੇਸ ਦਰਜ ਕਰਕੇ ਪੁਲਸ ਨੇ ਦਿੱਲੀ ਤੱਕ ਪਹੁੰਚ ਕੀਤੀ ਹੈ ।

ਕੀ ਹੈ ਪੂਰਾ ਮਾਮਲਾ

ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਦੀਪ ਪਾਠਕ (Sandeep Pathak) ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਵਿਰੁੱਧ ਕਾਨੂੰਨੀ ਪਕੜ ਸਖ਼ਤ ਕਰਨੀ ਸ਼ੁਰੂ ਕਰਨ ਤਹਿਤ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਦੋ ਮਾਮਲੇ ਦਰਜ (Cases registered) ਕੀਤੇ ਗਏ ਹਨ । ਮਾਮਲਿਆਂ ਦੀ ਸਹੀ ਸਥਿਤੀ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ । ਹਾਲਾਂਕਿ ਇਹ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਸ ਸੰਦੀਪ ਪਾਠਕ ਨੂੰ ਗ੍ਰਿਫ਼ਤਾਰ ਕਰਨ ਲਈ ਦਿੱਲੀ ਸਥਿਤ ਉਨ੍ਹਾਂ ਦੇ ਘਰ ਪਹੁੰਚ ਗਈ ਹੈ ।

Leave a Comment

Your email address will not be published. Required fields are marked *

Scroll to Top