ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ
ਚੰਡੀਗੜ੍ਹ : ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲਣ ਤੇ ਸੁਨਾਰੀਆ ਜੇਲ੍ਹ ਤੋਂ ਬਾਹਰ ਕਰ ਦਿੱਤਾ ਗਿਆ ਹੈ। ਅੱਜ ਤੜਕਸਾਰ 6.30 ਵਜੇ ਦੇ ਕਰੀਬ ਰਾਮ ਰਹੀਮ ਨੂੰ ਪੁਲਸ ਸੁਰੱਖਿਆ ਹੇਠ ਜੇਲ੍ਹ ਤੋਂ ਬਾਹਰ ਕੱਢਿਆ ਗਿਆ। ਉਹ ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿਚ ਬਰਨਾਵਾ ਆਸ਼ਰਮ ਵਿਚ ਰਹੇਗਾ। ਦੱਸਣਯੋਗ ਹੈ ਕਿ ਦੋ ਸਾਧਵੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ ਵਿਚ ਸਜ਼ਾ ਮਿਲਣ ਮਗਰੋਂ ਰਾਮ ਰਹੀਮ 2017 ਤੋਂ ਰੋਹਤਕ ਜੇਲ੍ਹ ਵਿਚ ਬੰਦ ਹੈ। ਇਸ ਵਿਚਾਲੇ ਉਸ ਨੂੰ 21 ਦੀ ਫ਼ਰਲੋ ਦਿੱਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਉਹ ਇਸ ਫ਼ਰਲੋ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿਚ ਰਹੇਗਾ।ਜਿ਼ਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਗੁਰਮੀਤ ਰਾਮ ਰਹੀਮ ਨੂੰ ਫ਼ਰਲੋ ਦੇਣ ਖਿ਼ਲਾਫ਼ ਪਟੀਸ਼ਨ ਫ਼ਾਈਲ ਕੀਤੀ ਸੀ। ਹਾਲਾਂਕਿ ਹਾਈ ਕੋਰਟ ਨੇ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਸੀ ਕਿ ਸੂਬਾ ਸਰਕਾਰ ਅਜਿਹੇ ਮਾਮਲਿਆਂ ਵਿਚ ਫ਼ੈਸਲਾ ਲੈਣ ਦੇ ਸਮਰੱਥ ਹੈ। ਇਹ ਕਹਿ ਕੇ ਦੀ ਪਟਿਸ਼ਨ ਦਾ ਨਬੇੜਾ ਕਰ ਦਿੱਤਾ ਗਿਆ ਸੀ।