ਫਾਜ਼ਿਲਕਾ, 22 ਮਈ 2026 : ਪੰਜਾਬ ਦੇ ਫਾਜਿਲਕਾ-ਫਿਰੋਜਪੁਰ ਰੋਡ (Fazilka-Ferozepur Road) ‘ਤੇ ਇਕ ਮੋੋਟਰਸਾਈਕਲ ਦੀ ਕਾਰ ਨਾਲ ਟੱਕਰ ਹੋ ਜਾਣ ਕਾਰਨ ਦੋ ਨੌਜਵਾਨਾਂ ਦੀ ਸੜਕ ਹਾਦਸੇ (Road accidents) ਵਿਚ ਮੌਤ ਹੋ ਗਈ ਹੈ ।
ਕਿਵੇਂ ਵਾਪਰਿਆ ਹਾਦਸਾ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ’ਤੇ ਟਾਲਾ ਸਾਹਿਬ ਗੁਰਦੁਆਰਾ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ਕੋਲ `ਤੇ ਦਵਾਈ ਲੈਣ ਲਈ ਫ਼ਰੀਦਕੋਟ ਜਾ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਆਈ-20 ਕਾਰ ਨਾਲ ਜ਼ਬਰਦਸਤ ਟੱਕਰ (Fierce collision) ਹੋ ਗਈ । ਹਾਦਸੇ ਵਿਚ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ (Death) ਹੋ ਗਈ, ਜਦਕਿ ਕਾਰ ਵਿਚ ਸਵਾਰ ਲੁਧਿਆਣਾ ਨਿਵਾਸੀ ਪਤੀ-ਪਤਨੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ।
ਕੌਣ ਹਨ ਦੋਵੇਂ ਜਣੇ ਮ੍ਰਿਤਕ ਨੌਜਵਾਨ
ਮ੍ਰਿਤਕ ਨੌਜਵਾਨਾਂ ਦੀ ਪਛਾਣ ਮੰਡੀ ਲਾਧੂਕਾ ਦੇ ਰਹਿਣ ਵਾਲੇ ਸਾਜਨ ਕੁਮਾਰ ਪੁੱਤਰ ਜਗਦੀਸ਼ ਸਿੰਘ ਅਤੇ ਵਿਸ਼ਾਲ ਕੁਮਾਰ ਪੁੱਤਰ ਖੈਤਲ ਵਜੋਂ ਹੋਈ ਹੈ । ਹਾਦਸੇ ਵਿਚ ਕਾਰ ਸਵਾਰ ਪਤੀ-ਪਤਨੀ ਗੁਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਕੁਲਦੀਪ ਕੌਰ ਵਾਸੀ ਗੱਜਰਵਾਲ, ਲੁਧਿਆਣਾ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ । ਥਾਣਾ ਅਮੀਰ ਖਾਸ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ ।




