Raj Kumar

ਇਟਲੀ ਵਿਖੇ ਹੋਈ ਪੰਜਾਬ ਦੇ ਇਕ ਨੌਜਵਾਨ ਦੀ ਅਚਨਚੇਤ ਮੌਤ

ਦਸੂਹਾ, 3 ਅਪ੍ਰੈਲ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (District Hoshiarpur) ਦੇ ਵਸਨੀਕ ਇਕ ਪੰਜਾਬੀ ਨੌਜਵਾਨ ਦੀ ਇਟਲੀ (Italy) ਵਿਖੇ ਅਚਾਨਕ ਹੀ ਮੌਤ ਹੋ ਜਾਣ ਬਾਰੇ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਿਲਾ ਹੁਸਿਆਰਪੁਰ ਦੇ ਦਸੂਹਾ ਦੇ ਵਸਨੀਕ ਜਿਸ ਪੰਜਾਬੀ ਨੌਜਵਾਨ (Punjabi youth) ਦੀ ਇਟਲੀ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ ਦਾ ਨਾਮ ਰਾਜ ਕੁਮਾਰ ਹੈ । ਜਾਣਕਾਰੀ ਮੁਤਾਬਕ ਨੌਜਵਾਨ ਜੋ ਕਿ ਰੋਜ਼ੀ ਰੋਟੀ ਦੀ ਭਾਲ ਵਿਚ ਵਿਦੇਸ਼ ਗਿਆ ਸੀ ਦੀ ਮੌਤ ਕੰਮ ਕਰਦੇ ਵੇਲੇ ਲੱਗੀ ਇਕ ਭਿਆਨਕ ਸੱਟ ਕਾਰਨ ਹੋਈ ਹੈ ।

ਕਦੋਂ ਗਿਆ ਸੀ ਰਾਜ ਕੁਮਾਰ ਵਿਦੇੇਸ਼

ਮ੍ਰਿਤਕ ਨੌਜਵਾਨ ਦੀ ਪਛਾਣ ਰਾਜ ਕੁਮਾਰ (Raj Kumar) ਵਜੋਂ ਹੋਈ ਹੈ । ਰਾਜ ਕੁਮਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਅਧੀਨ ਪੈਂਦੇ ਪਿੰਡ ਜੁਗਿਆਲ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਰਾਜ ਕੁਮਾਰ ਅਪਣੇ ਸੁਨਹਿਰੀ ਭਵਿੱਖ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਵਿਦੇਸ਼ (ਇਟਲੀ) ਗਿਆ ਸੀ । ਨੌਜਵਾਨ ਦੀ ਬੇਵਕਤੀ ਮੌਤ (Death) ਦੀ ਖ਼ਬਰ ਮਿਲਦਿਆਂ ਹੀ ਪਿੰਡ ਜੁਗਿਆਲ ’ਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ।

Leave a Comment

Your email address will not be published. Required fields are marked *

Scroll to Top