ਦਿੱਲੀ ਦੰਗਿਆਂ ਦੇ ਮੁਲਜ਼ਮ ਸ਼ਾਹਰੁਖ ਪਠਾਨ ਨੂੰ ਵਿਧਾਨ ਸਭਾ ਚੋਣਾਂ ਵਿੱਚ ਉਤਾਰ ਸਕਦੀ ਹੈ ਏ. ਆਈ. ਐੱਮ. ਆਈ. ਐੱਮ.

ਦਿੱਲੀ ਦੰਗਿਆਂ ਦੇ ਮੁਲਜ਼ਮ ਸ਼ਾਹਰੁਖ ਪਠਾਨ ਨੂੰ ਵਿਧਾਨ ਸਭਾ ਚੋਣਾਂ ਵਿੱਚ ਉਤਾਰ ਸਕਦੀ ਹੈ ਏ. ਆਈ. ਐੱਮ. ਆਈ. ਐੱਮ.

ਦਿੱਲੀ ਦੰਗਿਆਂ ਦੇ ਮੁਲਜ਼ਮ ਸ਼ਾਹਰੁਖ ਪਠਾਨ ਨੂੰ ਵਿਧਾਨ ਸਭਾ ਚੋਣਾਂ ਵਿੱਚ ਉਤਾਰ ਸਕਦੀ ਹੈ ਏ. ਆਈ. ਐੱਮ. ਆਈ. ਐੱਮ.
ਨਵੀਂ ਦਿੱਲੀ : ਅਸਦੂਦੀਨ ਓਵੈਸੀ ਦੀ ਅਗਵਾਈ ਵਾਲੀ (ਏ. ਆਈ. ਐੱਮ. ਆਈ. ਐੱਮ. ਪਾਰਟੀ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ 2020 ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਮੁਲਜ਼ਮ ਸ਼ਾਹਰੁਖ ਪਠਾਨ ਨੂੰ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਉਮੀਦਵਾਰ ਬਣਾਉਣ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਆਲ ਇੰਡੀਆ ਮਜਲਿਸ-ਏ-ਇੱਤੇਹਾਦੁਲ ਮੁਸਲੀਮੀਨ (ਏ. ਆਈ. ਐੱਮ. ਆਈ. ਐੱਮ.) ਨੇ ਅਜੇ ਤੱਕ ਪਠਾਨ ਦੀ ਉਮੀਦਵਾਰੀ ’ਤੇ ਕੋਈ ਫੈਸਲਾ ਨਹੀਂ ਲਿਆ ਹੈ। ਏ. ਆਈ. ਐੱਮ. ਆਈ. ਐੱਮ. ਦੀ ਦਿੱਲੀ ਇਕਾਈ ਦੇ ਪ੍ਰਧਾਨ ਸ਼ੋਏਬ ਜਾਮੇਈ ਨੇ ਪੀ. ਟੀ. ਆਈ. ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਾਰਟੀ ਪਠਾਨ ਦੇ ਨਾਮ ’ਤੇ ਵਿਚਾਰ ਕਰ ਰਹੀ ਹੈ ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਏ. ਆਈ. ਐੱਮ. ਆਈ. ਐੱਮ. ਨੇ ਹਾਲ ਹੀ ਵਿੱਚ 2020 ਦੇ ਦੰਗਿਆਂ ਦੇ ਇਕ ਹੋਰ ਮੁਲਜ਼ਮ ਤਾਹਿਰ ਹੁਸੈਨ ਨੂੰ ਮੁਸਤਫਾਬਾਦ ਚੋਣ ਖੇਤਰ ਤੋਂ ਟਿਕਟ ਦਿੱਤਾ ਹੈ । ਆਮ ਆਦਮੀ ਪਾਰਟੀ ਦਾ ਸਾਬਕਾ ਨਿਗਮ ਕੌਂਸਲਰ ਹੁਸੈਨ ਹਾਲ ਵਿੱਚ ਏ. ਆਈ. ਐੱਮ. ਆਈ. ਐੱਮ. ਵਿੱਚ ਸ਼ਾਮਲ ਹੋਇਆ ਸੀ। ਅੱਜ ਜਾਮੇਈ ਨੇ ਇੱਥੇ ਪਠਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਦੀ ਇਕ ਤਸਵੀਰ ਫੇਸਬੁੱਕ ’ਤੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਏ. ਆਈ. ਐੱਮ. ਆਈ. ਐੱਮ. ਆਗਾਮੀ ਚੋਣਾਂ ਵਿੱਚ 12 ਸੀਟਾਂ ’ਤੇ ਉਮੀਦਵਾਰ ਉਤਾਰਨ ਦੀ ਯੋਜਨਾ ਬਣਾ ਰਹੀ ਹੈ ।

Leave a Comment

Your email address will not be published. Required fields are marked *

Scroll to Top