ਮੁੰਬਈ, 9 ਫਰਵਰੀ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਮੁੰਬਈ ਵਿਖੇ ਹੋਏ ਬਾਬਾ ਸਿੱਦੀਕੀ (Baba Siddiqui) ਕਤਲ ਕੇਸ ਵਿਚ ਗ੍ਰਿਫ਼ਤਾਰ ਆਕਾਸ਼ਦੀਪ ਨੂੰ ਬੰਬੇ ਹਾਈਕੋਰਟ (Bombay High Court) ਨੇ ਜ਼ਮਾਨਤ ਦੇ ਦਿੱਤੀ ਹੈ ।
ਕੀ ਆਖਿਆ ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ
ਬਾਬਾ ਸਿੱਦੀਕੀ ਕਤਲ ਕੇਸ ਵਿਚ ਜ਼ਮਾਨਤ ਪ੍ਰਾਪਤ ਕਰਨ ਵਾਲੇ ਪਹਿਲੇ ਦੋਸ਼ੀ ਆਕਾਸ਼ਦੀਪ ਸਿੰਘ (Akashdeep Singh) ਦੀ ਜ਼ਮਾਨਤ ਤੇ ਬੋਲਦਿਆਂ ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਕਿਹਾ ਕਿ ਦੋਸ਼ੀ ਨੂੰ ਜ਼ਮਾਨਤ (Bail) ਦਿੱਤੀ ਜਾ ਰਹੀ ਹੈ ਪਰ ਇਸਦਾ ਦੂਜੇ ਦੋਸ਼ੀਆਂ ਦੀਆਂ ਜ਼ਮਾਨਤ ਅਰਜ਼ੀਆਂ ਤੇ ਕੋਈ ਅਸਰ ਨਹੀਂ ਪਵੇਗਾ । ਜਿ਼ਕਰਯੋਗ ਹੈ ਕਿ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ।
ਅਦਾਲਤ ਨੇ ਜ਼ਮਾਨਤ ਦੇ ਨਾਲ-ਨਾਲ ਕੀ ਸ਼ਰਤਾਂ ਲਗਾਈਆਂ ਹਨ
ਆਕਾਸ਼ਦੀਪ ਸਿੰਘ ਨੂੰ ਜ਼ਮਾਨਤ ਦੇਣ ਤੇ ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਜ਼ਮਾਨਤ ਦੇ ਨਾਲ-ਨਾਲ ਸਖ਼ਤ ਸ਼ਰਤਾਂ ਵੀ ਲਗਾਈਆਂ ਹਨ । ਜਿਨ੍ਹਾਂ ਵਿੱਚ ਦੋਸ਼ੀ ਨੂੰ ਹਰ ਦੂਜੇ ਸੋਮਵਾਰ ਨੂੰ ਸਬੰਧਤ ਪੁਲਸ ਸਟੇਸ਼ਨ ਵਿੱਚ ਰਿਪੋਰਟ ਕਰਨ ਦੀ ਲੋੜ ਸ਼ਾਮਲ ਹੈ । ਉਹ ਹੇਠਲੀ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਸੂਬਾ ਨਹੀਂ ਛੱਡ ਸਕਦਾ ਅਤੇ ਉਸ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਪਵੇਗਾ ।
ਕਦੋਂ ਹੋਇਆ ਸੀ ਬਾਬਾ ਸਿੱਦੀਕੀ ਦਾ ਕਤਲ
ਬਾਬਾ ਸਿੱਦੀਕੀ ਜਿਨ੍ਹਾਂ ਦਾ ਕਤਲ 12 ਅਕਤੂਬਰ ਨੂੰ ਮੁੰਬਈ ਵਿਖੇ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ ਦੀ ਹੱਤਿਆ ਦੇ ਮਾਮਲੇ ਵਿਚ 21 ਸਾਲਾ ਆਕਾਸ਼ਦੀਪ ਸਿੰਘ ਨੂੰ ਪੰਜਾਬ ਦੇ ਫਾਜਿਲਕਾ ਜਿ਼ਲ੍ਹੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ । ਮੁੰਬਈ ਕ੍ਰਾਈਮ ਬ੍ਰਾਂਚ ਨੇ ਪੰਜਾਬ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ ਸੀ । ਆਕਾਸ਼ਦੀਪ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ 24ਵਾਂ ਦੋਸ਼ੀ ਸੀ ਅਤੇ ਜਾਣਕਾਰੀ ਮੁਤਾਬਕ ਹੁਣ ਤੱਕ ਇਸ ਕਤਲ ਕੇਸ ਵਿੱਚ 27 ਤੋਂ ਵੱਧ ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ।
Read More : ਦਿੱਲੀ ਦੰਗੇ ਮਾਮਲੇ ਵਿਚ ਸਾਬਕਾ ਕੌਂਸਲਰ ਤਾਹਿਰ ਹੁਸੈਨ ਦੀ ਜ਼ਮਾਨਤ ਅਰਜ਼ੀ ਰੱਦ




