Arms

ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਗੁਰਦਾਸਪੁਰ, 30 ਮਈ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਨੇੜਲੇ ਪਿੰਡ ਭੈਣੀ ਪਾਸਵਾਲ ਵਿਖੇ ਹਥਿਆਰਾਂ ਦੀ ਤਸਕਰੀ (Arms smuggling) ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨਿਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਜਿਲਾ ਪੁਲਸ ਗੁਰਦਾਸਪੁਰ ਨੇ ਪਿੰਡ ਭੈਣੀ ਪਾਸਵਾਲ ‘ਚ ਇਕ ਠਿਕਾਨੇ ਤੋਂ 5 ਪਿਸਤੌਲਾਂ ਬਰਾਮਦ ਕਰ ਕੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦੇ 3 ਮੁਲਜ਼ਮਾਂ ਨੂੰ ਗ੍ਰਿਫਤਾਰ (Arrested) ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ । ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਮਾਡਿਊਲ `ਚ ਸ਼ਾਮਲ ਹੋਣ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ ।

3 ਮੁਲਜ਼ਮ ਗ੍ਰਿਫਤਾਰ, 5 ਪਿਸਤੌਲ, 9 ਮੈਗਜ਼ੀਨ ਤੇ ਕਾਰਤੂਸ ਬਰਾਮਦ

ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 5 ਪਿਸਤੌਲ (.32 ਬੋਰ), 9 ਮੈਗਜ਼ੀਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ । ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਜੋਤ ਸਿੰਘ (ਵਾਸੀ ਪਿੰਡ ਢੇਸੀਆ), ਸੰਦੀਪ ਸਿੰਘ (ਵਾਸੀ ਪਿੰਡ ਜਾਗੋਵਾਲ) ਅਤੇ ਅਮਨਦੀਪ ਸਿੰਘ (ਵਾਸੀ ਪਿੰਡ ਭੈਣੀ ਮੀਆਂ ਖਾਨ) ਵਜੋਂ ਹੋਈ ਹੈ । ਡੀ. ਜੀ. ਪੀ. ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ‘ਚ ਕਾਫੀ ਸਰਗਰਮ ਸੀ ।

ਕੀ ਖਲਾਸਾ ਕੀਤਾ ਐਸ. ਐਸ. ਪੀ. ਨੇ

ਜਿਲਾ ਪੁਲਸ ਸੁਪਰਡੈਂਟ (ਐੱਸ. ਐੱਸ. ਪੀ.) ਆਦਿਤਿਆ ਨੇ ਇਸ ਸਬੰਧੀ ਅਹਿਮ ਖੁਲਾਸਾ ਕਰਦਿਆਂ ਦੱਸਿਆ ਕਿ ਸਭ ਤੋਂ ਪਹਿਲਾਂ ਮੁਲਜ਼ਮ ਮਨਜੋਤ ਸਿੰਘ ਨੂੰ ਜਲੰਧਰ ਬੱਸ ਸਟੈਂਡ ਤੋਂ ਇਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ । ਉਸ ਕੋਲੋਂ ਹੋਈ ਪੁੱਛਗਿੱਛ ਦੇ ਆਧਾਰ ‘ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਦੂਜੇ ਮੁਲਜ਼ਮ ਸੰਦੀਪ ਸਿੰਘ ਅਤੇ ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ।

ਬਾਅਦ ‘ਚ ਮੁਲਜ਼ਮ ਅਮਨਦੀਪ ਸਿੰਘ ਦੀ ਨਿਸ਼ਾਨਦੇਹੀ ‘ਤੇ ਪੁਲਸ ਨੇ ਬਿਆਸ ਦਰਿਆ ਨੇੜੇ ਧੁੱਸੀ ਡੈਮ ਕੋਲੋਂ ਬਾਕੀ ਦੇ 4 ਪਿਸਤੌਲ, 8 ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ । ਪੁਲਸ ਮੁਤਾਬਕ ਇਸ ਗਿਰੋਹ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਲਗਾਤਾਰ ਜਾਰੀ ਹੈ ।

Leave a Comment

Your email address will not be published. Required fields are marked *

Scroll to Top