ਪਟਿਆਲਾ, 10 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ ।
ਹੁਕਮ ਰਹਿਣਗੇ 5 ਜੂਨ 2025 ਤੱਕ ਲਾਗੂ
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ । ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ । ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ।




