ਚੰਡੀਗੜ੍ਹ, 2 ਮਾਰਚ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬਣੇ ਵੱਖ-ਵੱਖ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ (Bomb threat) ਦੀ ਧਮਕੀ ਦੇਣ ਦਾ ਇਕ ਵਾਰ ਫੇਰ ਮਾਮਲਾ ਸਾਹਮਣੇ ਆਇਆ ਹੈ ।
ਕਿਹੜੇ ਕਿਹੜੇ ਅਦਾਰਿਆਂ ਨੂੰ ਦਿੱਤੀ ਗਈ ਹੈ ਧਮਕੀ
ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿਖੇ ਬਣੇ ਵੱਖ-ਵੱਖ ਸਰਕਾਰੀ ਅਦਾਰਿਆਂ (Various government agencies) ਨੂੰ ਜੋ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਵਿਚ ਚੰਡੀਗੜ੍ਹ ਸੈਕਟਰ 17 ਬੱਸ ਸਟੈਂਡ, ਸੈਕਟਰ 34 ਵਿੱਚ ਪਾਸਪੋਰਟ ਸੇਵਾ ਕੇਂਦਰ ਅਤੇ ਇੰਡਸਟਰੀਅਲ ਏਰੀਆ ਵਿੱਚ ਮੁੱਖ ਪਾਸਪੋਰਟ ਦਫਤਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ । ਇਸ ਧਮਕੀ ਨਾਲ ਚੰਡੀਗੜ੍ਹ ਵਿਚ ਇਕ ਵਾਰ ਫਿਰ ਦਹਿਸ਼ਤ ਫੈਲ ਗਈ । ਧਮਕੀ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ `ਤੇ ਭੇਜ ਦਿੱਤਾ ਗਿਆ ।
ਪੁਲਸ ਨੇ ਮੌਕੇ ਤੇ ਪਹੁੰਚ ਕੀਤੀ ਵੱਖ-ਵੱਖ ਤਰੀਕਿਆਂ ਨਾਲ ਜਾਂਚ
ਸੂਚਨਾ ਮਿਲਣ `ਤੇ ਬੰਬ ਸਕੁਐਡ, ਫੋਰੈਂਸਿਕ ਟੀਮ ਅਤੇ ਸਬੰਧਤ ਪੁਲਸ ਸਟੇਸ਼ਨ ਦੀ ਪੁਲਸ ਮੌਕੇ `ਤੇ ਪਹੁੰਚੀ ਤੇ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ । ਪੁਲਸ ਨੇ ਸਾਵਧਾਨੀ ਵਜੋਂ ਬੱਸ ਸਟੈਂਡ ਅਤੇ ਪਾਸਪੋਰਟ ਦਫ਼ਤਰ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਖਾਲੀ ਕਰਵਾ ਲਿਆ । ਡੌਗ ਸਕੁਐਡ ਅਤੇ ਬੰਬ ਸਕੁਐਡ (Dog Squad and Bomb Squad) ਨੇ ਸ਼ੱਕੀ ਵਸਤੂਆਂ ਦੀ ਭਾਲ ਲਈ ਘੰਟਿਆਂਬੱਧੀ ਜਾਂਚ ਕੀਤੀ । ਫਾਰੈਂਸਿਕ ਟੀਮਾਂ ਨੇ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ । ਮੁੱਢਲੀ ਜਾਂਚ ਵਿੱਚ ਅਜੇ ਤੱਕ ਕੋਈ ਵਿਸਫੋਟਕ ਜਾਂ ਸ਼ੱਕੀ ਸਮੱਗਰੀ ਨਹੀਂ ਮਿਲੀ ਹੈ । ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਇਸ ਵੇਲੇ ਕਾਬੂ ਵਿੱਚ ਹੈ, ਪਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ।
Read More : ਪੰਜਾਬ ਦੇ ਸ਼ਹਿਰ ਜਲੰਧਰ ਦੋ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ




