Appointment Letter

ਕੈਬਨਿਟ ਮੰਤਰੀ ਤੇ ਚੇਅਰਮੈਨ ਨੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 24 ਅਪ੍ਰੈਲ 2026 : ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੈਬਨਿਟ ਮੰਤਰੀ ਪੰਜਾਬ ਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵਲੋਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ (Appointment letter) ਦਿੱਤੇ ਗਏ ।

ਕਿਹੜੇ ਉਮੀਦਵਾਰਾਂ ਨੂੰ ਦਿੱਤੇ ਗਏ ਹਨ ਨਿਯੁਕਤੀ ਪੱਤਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan) ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ (Harchand Singh Barsat) ਵਲੋਂ ਅੱਜ ਐਸ. ਏ. ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ ਗਏ ਹਨ । ਇਸ ਮੌਕੇ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ ।

ਮਾਨ ਸਰਕਾਰ ਬਿਨਾਂ ਕਿਸੇ ਸਿਫਾਰਸ਼ ਦੇ ਨੌਕਰੀਆਂ ਪ੍ਰਦਾਨ ਕਰ ਰਹੀ ਹੈ

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਮੈਰਿਟ ਦੇ ਆਧਾਰ `ਤੇ ਬਿਨਾਂ ਕਿਸੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ 65000 ਤੋਂ ਵੱਧ ਸਰਕਾਰੀ ਨੌਕਰੀਆਂ (Government Jobs) ਦਿੱਤੀਆਂ ਜਾ ਚੁੱਕੀਆਂ ਹਨ । ਉਨ੍ਹਾਂ ਨੇ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਕਦਮ ਪ੍ਰਭਾਵਿਤ ਪਰਿਵਾਰਾਂ ਨੂੰ ਵੱਡਾ ਸਹਾਰਾ ਪ੍ਰਦਾਨ ਕਰੇਗਾ । ਇਹ ਨੌਜਵਾਨ ਉਮੀਦਵਾਰ ਹੁਣ ਪੰਜਾਬ ਮੰਡੀ ਬੋਰਡ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ ।

Leave a Comment

Your email address will not be published. Required fields are marked *

Scroll to Top