ਰਾਹੁਲ ਖ਼ਿਲਾਫ਼ ਕੇਸ ਕ੍ਰਾਈਮ ਬ੍ਰਾਂਚ ਹਵਾਲੇ
ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਅੱਜ ਸੰਸਦੀ ਕੰਪਲੈਕਸ ’ਚ ਧੱਕਾਮੁੱਕੀ ਦੇ ਮਾਮਲੇ ’ਚ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੇਸ ਕ੍ਰਾਈਮ ਬ੍ਰਾਂਚ ਹਵਾਲੇ ਕਰ ਦਿੱਤਾ ਹੈ । ਇਹ ਜਾਣਕਾਰੀ ਇੱਕ ਅਧਿਕਾਰੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਜਾਂਚ ਹੁਣ ਕ੍ਰਾਈਮ ਬ੍ਰਾਂਚ ਕਰੇਗੀ। ਪੁਲਸ ਇਸ ਘਟਨਾ ਦੇ ਸਬੰਧ ਵਿੱਚ ਦੋ ਸੰਸਦ ਮੈਂਬਰਾਂ ਦੇ ਬਿਆਨ ਦਰਜ ਕਰ ਸਕਦੀ ਹੈ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੂੰ ਪੁੱਛ ਪੜਤਾਲ ਲਈ ਸੱਦ ਸਕਦੀ ਹੈ ।