hitting

ਕਾਰ ਚਾਲਕ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਤੇ ਕੇਸ ਦਰਜ

ਪਟਿਆਲਾ, 24 ਜੂਨ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਕਾਰ ਚਾਲਕ ਵਿਰੁੱਧ ਫੇਟ ਮਾਰ ਕੇ ਜ਼ਖ਼ਮੀ ਕਰਨ ਦੇ ਚਲਦਿਆਂ ਧਾਰਾ 281, 125 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਿੰਕੂ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਹਰੀਗੜ੍ਹ ਥਾਣਾ ਘਨੌਰ ਸ਼ਾਮਲ ਹੈ ।

ਪੁਲਸ ਨੇ ਕਰ ਦਿੱਤੀ ਹੈ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਗੁਰਜੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਨੇ ਦੱਸਿਆ ਕਿ 4 ਅਪੈ੍ਰਲ 25 ਨੂੰ ਜਦੋਂ ਉਹ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਗਲੀ ਵਿੱਚੋ ਬਾਹਰ ਨਿਕਲ ਕੇ ਚੌਂਕ ਵੱਲ ਜਾ ਰਿਹਾ ਸੀ ਤਾਂ ਉਪਰੋਕਤ ਡਰਾਈਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਪ੍ਰਵਾਹੀ (Car speeding and carelessness) ਨਾਲ ਲਿਆ ਕੇ ਉਸ ਵਿੱਚ ਮਾਰੀ, ਜਿਸ ਕਾਰਨ ਵਾਪਰੇ ਹਾਦਸੇ ਵਿਚ ਉਸਦੇ ਕਾਫੀ ਸੱਟਾਂ ਲੱਗੀ ਆਂ। ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਟਿੱਪਰ ਡਰਾਈਵਰ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹ ਨਾਲ ਟਿੱਪਰ ਲਿਆ ਕੇ ਕਾਰ ਵਿਚ ਮਾਰਨ ਦੇ ਦੋਸ਼ ਹੇਠ ਕੇਸ ਦਰਜ

Leave a Comment

Your email address will not be published. Required fields are marked *

Scroll to Top