Case registered

ਫੋਰਟਿਸ ਹਸਪਤਾਲ ਦੇ ਡਾਕਟਰਾਂ ਵਿਰੁੱਧ ਲਾਪ੍ਰਵਾਹੀ ਵਰਤਣ ਤੇ ਕੇਸ ਦਰਜ

ਅੰਮ੍ਰਿਤਸਰ, 21 ਮਾਰਚ 2026 : ਪੰਜਾਬ ਦੇ ਅੰਮ੍ਰਿਤਸਰ (Amritsar) ਦੇ ਫੋਰਟਿਸ ਹਸਪਤਲ ਦੇ ਚਾਰ ਡਾਕਟਰਾਂ (Four doctors) ਵਿਰੁੱਧ ਲਾਪ੍ਰਵਾਹੀ ਵਰਤਣ ਦੇ ਮਾਮਲੇ ਵਿਚ ਕੇਸ ਦਰਜ (Case registered) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਹੜੇ ਕਿਹੜੇ ਡਾਕਟਰ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ (Body builder Varinder Singh Ghuman) ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਫੋਰਟਿਸ ਹਸਪਤਾਲ ਦੇ ਜਿਨ੍ਹਾਂ 4 ਡਾਕਟਰਾਂ ਖਿਲਾਫ਼ ਧਾਰਾ 106 (1) ਲਾਪ੍ਰਵਾਹੀ ਵਰਤਣ (careless) ‘ਤੇ ਕੇਸ ਦਰਜ ਕੀਤਾ ਹੈ ਵਿੱਚ ਫੋਰਟਿਸ ਐਸਕਾਰਟਸ ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ. ਤਾਪਿਸ਼ ਸ਼ੁਕਲਾ, ਕੰਸਲਟੈਂਟ ਅਨੱਸਥੀਸੀਆ ਡਾ. ਅਲਕਾ ਤਿਵਾੜੀ, ਅਨੱਸਥੀਸੀਆ ਵਿਭਾਗ ਦੇ ਮੁਖੀ ਡਾ. ਰਾਜੇਂਦਰ ਕੌਰ ਅਤੇ ਕੰਸਲਟੈਂਟ ਕਾਰਡੀਓਲੋਜੀ ਵਿਭਾਗ ਡਾ. ਅਰੁਣ ਕੁਮਾਰ ਚੋਪੜਾ ਦੇ ਨਾਮ ਸ਼ਾਮਲ ਹਨ ।

ਕੀ ਹੈ ਸਮੁੱਚਾ ਮਾਮਲਾ

ਜ਼ਿਕਰਯੋਗ ਹੈ ਕਿ ਵਰਿੰਦਰ ਘੁੰਮਣ ਦੀ 9 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਤੇ ਇਸ ਉਪਰੰਤ ਘੁੰਮਣ ਦੇ ਪਰਿਵਾਰ ਨੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਸੀ ਅਤੇ ਹਸਪਤਾਲ `ਤੇ ਇਲਾਜ ਦੌਰਾਨ ਲਾਪਰਵਾਹੀ ਦੇ ਇਲਜ਼ਾਮ ਲਾਏ ਸੀ । ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਪ੍ਰੇਸ਼ਨ ਤੋਂ ਬਾਅਦ ਲਾਸ਼ ਦੀ ਹਾਲਤ ਸ਼ੱਕੀ ਸੀ । ਮ੍ਰਿਤਕ ਦੇਹ ਸਿਰ ਤੋਂ ਮੋਢੇ ਤੱਕ ਕਾਲੀ ਅਤੇ ਨੀਲੀ ਪੈ ਗਈ ਸੀ, ਜਿਸ ਕਾਰਨ ਸਵਾਲ ਖੜ੍ਹੇ ਹੋ ਗਏ ਸਨ ।

ਸਿਟ ਦੀ ਜਾਂਚ `ਚ ਸਾਹਮਣੇ ਆਈ ਸੀ ਡਾਕਟਰਾਂ ਦੀ ਲਾਪਰਵਾਹੀ

ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਜਿਸ ਵਿੱਚ ਮਾਹਰ ਡਾਕਟਰ ਸ਼ਾਮਲ ਸਨ, ਵਰਿੰਦਰ ਘੁੰਮਣ ਦੀ ਮੌਤ ਦੀ ਜਾਂਚ ਕਰ ਰਹੀ ਸੀ ਵਲੋਂ ਪਿਛਲੇ ਮਹੀਨੇ ਆਪਣੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਸਪੱਸ਼ਟ ਤੌਰ `ਤੇ ਕਿਹਾ ਗਿਆ ਸੀ ਕਿ ਵਰਿੰਦਰ ਘੁੰਮਣ ਦੀ ਮੌਤ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪ੍ਰਵਾਹੀ ਕਾਰਨ ਹੋਈ ਸੀ । ਆਪ੍ਰੇਸ਼ਨ ਦੌਰਾਨ ਕਿਸੇ ਵੀ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਗਈ ।

Read More : ਲੱਖਾਂ ਰੁਪਏ ਦੀ ਧੋਖਾਧੜੀ ਕਰਨ ਤੇ ਦੋ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top