Illegal detention

ਲੜਕੀ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ

ਪਟਿਆਲਾ, 8 ਜੁਲਾਈ 2025 : ਥਾਣਾ ਬਖਸ਼ੀਵਾਲ (Police Station Bakshiwal) ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 127 (6) ਬੀ. ਐਨ. ਐਸ. ਤਹਿਤ ਲੜਕੀ ਨੂੰ ਗੈਰ ਕਾਨੂੰਨੀ ਤੌਰ ਤੇ ਹਿਰਾਸਤ (Illegal detention) ਵਿਚ ਛੁਪਾ ਕੇ ਰੱਖਣ ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ 6 ਜੁਲਾਈ 2025 ਨੂੰ ਉਹ ਆਪਣੀ ਪਤਨੀ ਸਮੇਤ ਬਾਹਰ ਗਿਆ ਹੋਇਆ ਸੀ ਅਤੇ ਉਸਦੀ ਲੜਕੀ ਜੋ ਕਿ 13 ਸਾਲ 10 ਮਹੀਨੇ ਦੀ ਹੈ ਘਰ ਵਿੱਚ ਹੀ ਸੀ ਪਰ ਦੱਸੇ ਬਿਨ੍ਹਾ ਘਰੋਂ ਬਾਹਰ ਚਲੀ ਗਈ ਅਤੇ ਘਰ ਵਾਪਸ ਨਹੀ ਆਈ। ਜਿਸ ਤੇ ਉਨ੍ਹਾਂ ਸ਼ੱਕ ਪ੍ਰਗਟ ਕੀਤਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਉਸਦੀ ਲੜਕੀ ਨੂੰ ਗੈਰ-ਕਾਨੂੰਨੀ ਤੌਰ ਤੇ ਆਪਣੀ ਹਿਰਾਸਤ ਵਿੱਚ ਛੁਪਾ ਕੇ ਰੱਖ ਲਿਆ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਪਟਿਆਲਾ ਪੁਲਸ ਨੇ ਕੀਤਾ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਰ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਕਾਰ ਖੋਹਣ ਤੇ ਕੇਸ ਦਰਜ

Leave a Comment

Your email address will not be published. Required fields are marked *

Scroll to Top