beating with kirpan

ਲੜਕੇ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਤੇ ਅਣਪਛਾਤਿਆਂ ਤੇ ਕੇਸ ਦਰਜ

ਪਟਿਆਲਾ, 5 ਜੁਲਾਈ 2025 : ਥਾਣਾ ਸਦਰ (Sadar Police Station) ਪਟਿਆਲਾ ਪੁਲਸ ਨੇ ਵੱਖ-ਵੱਖ ਧਾਰਾਵਾਂ 127 (6) ਬੀ. ਐਨ. ਐਸ. ਤਹਿਤ ਲੜਕੇ ਨੂੰ ਗੈਰ ਕਾਨੂੰਨੀ ਤੌਰ ਤੇ ਆਪਣੀ ਹਿਰਾਸਤ ਵਿਚ ਛੁਪਾ ਕੇ ਰੱਖਣ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਗੁਰਪਿਆਰ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਨੂਰਖੇੜੀਆ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ 1 ਜੁਲਾਈ 2025 ਨੂੰ ਉਸਦਾ ਲੜਕਾ ਹਰਪ੍ਰੀਤ ਸਿੰਘ ਜੋ ਕਿ 13 ਸਾਲਾਂ ਦਾ ਹੈ ਘਰੋਂ ਸਾਈਕਲ ਲੈ ਕੇ ਪਿੰਡ ਵਿੱਚ ਖੇਡਣ ਚਲਿਆ ਗਿਆ ਪਰ ਘਰ ਵਾਪਸ ਨਹੀਂ ਆਇਆ ਅਤੇ ਕਾਫੀ ਭਾਲ ਕਰਨ ਤੇ ਵੀ ਨਹੀ ਮਿਲਿਆ, ਜਿਸ ਤੇ ਉਸਨੂੰ ਸ਼ੱਕ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਉਸਦੇ ਲੜਕੇ ਨੂੰ ਗੈਰ ਕਾਨੂੰਨੀ ਤੌਰ ਤੇ ਆਪਣੀ ਹਿਰਾਸਤ (Illegal detention) ਵਿੱਚ ਛੁਪਾ ਕੇ ਰੱਖ ਲਿਆ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਸਮਾਣਾ ਕੀਤਾ ਇਕ ਵਿਰੁੱਧ ਪੋਸਕੋ ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top