Illegal detention

ਲੜਕੀ ਨੂੰ ਵਰਗਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਲਿਜਾਉਣ ਤੇ ਕੇਸ ਦਰਜ

ਪਟਿਆਲਾ, 21 ਜੂਨ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ 137 (2), 87 ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲਿਜਾਉਣ ਦਾ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਯਾਨ ਪੁੱਤਰ ਰਮਜਾਨ ਵਾਸੀ ਰੇਲਵੇ ਸਟੇਸ਼ਨ ਪਟਿਆਲਾ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਨੇ ਦੱਸਿਆ ਕਿ ਉਸਦੀ ਕੁੜੀ ਦੀ ਉਮਰ 15 ਸਾਲ ਹੈ ਤੇ 5 ਮਈ 2025 ਨੂੰ ਬਿਨਾਂ ਦੱਸੇ ਉਹ ਘਰੋਂ ਚਲੀ ਗਈ ਅਤੇ ਵਾਪਸ ਨਹੀਂ ਆਈ, ਜਿਸ ਦੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top