Car speeding and carelessness

ਕਾਰ ਲਾਪ੍ਰਵਾਹੀ ਨਾਲ ਲਿਆ ਕੇ ਮਾਰਨ ਤੇ ਕੇਸ ਦਰਜ

ਨਾਭਾ, 1 ਜੁਲਾਈ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਕਾਰ ਦੇ ਡਰਾਈਵਰ ਵਿਰੁੱਧ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮਾਰਨ ਤੇ ਕੇਸ ਦਰਜ ਕੀਤਾ ਹੈ । ਜਿਹੜੇ ਕਾਰ ਡਰਾਈਵਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਵਿੰਦਰ ਸਿੰਘ ਪੁੱਤਰ ਬਾਰਾ ਸਿੰਘ ਵਾਸੀ ਪਿੰਡ ਭੱਟੀਆ ਖੁਰਦ ਤਹਿ. ਅਮਰਗੜ੍ਹ ਜਿਲਾ ਮਲੇਰਕੋਟਲਾ ਸ਼ਾਮਲ ਹੈ ।

ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਮਾਤਾ ਵਿੱਚ ਮਾਰੀ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਗਗਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਰੋਦ ਰੋਡ ਬਾਈਪਾਸ ਮਲੇਰਕੋਟਲਾ ਨੇ ਦੱਸਿਆ ਕਿ 19 ਜੂਨ 2025 ਨੂੰ ਉਹ ਆਪਣੀ ਮਾਤਾ ਜਸਵਿੰਦਰ ਕੌਰ ਸਮੇਤ ਪਿੰਡ ਕੋਟ ਕਲਾਂ ਵਿਖੇ ਪੈਦਲ ਜਾ ਰਿਹਾ ਸੀ ਤਾਂ ਕਾਰ ਦੇ ਉਪਰੋਕਤ ਡਰਾਇਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ (Car speeding and carelessness) ਨਾਲ ਲਿਆ ਕੇ ਉਸਦੀ ਮਾਤਾ ਵਿੱਚ ਮਾਰੀ, ਜਿਸ ਕਾਰਨ ਵਾਪਰੇਐਕਸੀਡੈਟ ਵਿੱਚ ਉਸ ਦੀ ਮਾਤਾ ਦੇ ਸੱਟਾਂ ਲੱਗੀਆਂ।ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਕਾਰ ਚਾਲਕ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਕਾਰ ਮਾਰਨ ਤੇ ਕੇਸ ਦਰਜ

Leave a Comment

Your email address will not be published. Required fields are marked *

Scroll to Top