ਪਟਿਆਲਾ, 1 ਜੁਲਾਈ 2025 : ਥਾਣਾ ਅਰਬਨ ਐਸਟੇਟ (Urban Police Station) ਪਟਿਆਲਾ ਪੁਲਸ ਨੇ ਕਾਰ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 281, 324 (3) ਬੀ. ਐਨ. ਐਸ. ਕਾਰ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਲਿਆ ਕੇ ਮਾਰਨ ਤੇ ਕੇਸ ਦਰਜ ਕੀਤਾ ਹੈ ।
ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇਉਸਦੇ ਵਿੱਚ ਮਾਰੀ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਉਮਾ ਸਿੰਘ ਪੁੱਤਰ ਨਾਇਬ ਸਿੰਘ ਵਾਸੀ ਕਿਰਾਏਦਾਰ ਗਲੀ ਨੰ. 03 ਬਹਾਦਰਗੜ੍ਹਨੇ ਦੱਸਿਆ ਕਿ 17 ਜੂਨ 2025 ਨੂੰ ਉਹ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਪੁੱਲ ਹੇਠਾਂ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਇਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ (Car speeding and carelessness) ਨਾਲ ਲਿਆ ਕੇ ਉਸਦੇ ਵਿੱਚ ਮਾਰੀ ਅਤੇ ਉਸ ਤੋ ਅੱਗੇ ਜਾ ਰਹੇ ਥ੍ਰੀਵੀਲਰ ਵਿੱਚ ਵੀ ਮਾਰੀ, ਜਿਸ ਕਾਰਨ ਹੋਏ ਐਕਸੀਡੈਂਟ ਵਿੱਚ ਉਸਦੇ ਸੱਟਾ ਲੱਗੀਆ। ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਕਾਰ ਚਾਲਕ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਕਾਰ ਮਾਰਨ ਤੇ ਕੇਸ ਦਰਜ




