ਬਨੂੜ, 24 ਜੂਨ 2025 : ਥਾਣਾ ਬਨੂੜ (Banur Police Station) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 103 ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ਵਿਚ ਸੰਦੀਪ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਪਿੰਡ ਸਿੱਖਵਾਲਾ ਥਾਣਾ ਲੰਬੀ ਜਿਲਾ ਮੁਕਤਸਰ ਸਾਹਿਬ ਸ਼ਾਮਲ ਹੈ।
ਅਭੈ ਪ੍ਰਤਾਪ ਸਿੰਘ ਜੋ ਕਿ 15 ਸਾਲਾਂ ਦਾ ਹੈ ਦਿਮਾਗੀ ਤੋਰ ਤੇ ਨਹੀ ਹੈ ਠੀਕ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨੋਹਰ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਪਿੰਡ ਸਿੱਖਵਾਲਾ ਥਾਣਾ ਲੰਬੀ ਜਿਲਾ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਸ ਦਾ ਲੜਕਾ ਸੰਦੀਪ ਸਿੰਘ ਆਪਣੇ ਪਰਿਵਾਰ ਸਮੇਤ ਮੋਹਾਲੀ ਵਿਖੇ ਰਹਿ ਰਿਹਾ ਹੈ ਅਤੇ ਉਸਦਾ ਲੜਕਾ ਅਭੈ ਪ੍ਰਤਾਪ ਸਿੰਘ ਜੋ ਕਿ 15 ਸਾਲਾਂ ਦਾ ਹੈ ਦਿਮਾਗੀ ਤੋਰ ਤੇ ਠੀਕ ਨਹੀ ਹੈ ।
ਪਿੰਡ ਚੰਗੇਰਾ ਕੋਲ ਸੰਦੀਪ ਸਿੰਘ ਨੇ ਪਿਸਟਲ ਨਾਲ ਪਹਿਲਾਂ ਤਾਂ ਆਪਣੀ ਪਤਨੀ ਅਤੇ ਲੜਕੇ ਨੂੰ ਗੋਲੀ ਮਾਰ ਦਿੱਤੀ
ਸਿ਼ਕਾਇਤਕਰਤਾ ਨੇ ਦੱਸਿਆ ਕਿ 22 ਜੂਨ 2025 ਨੂੰ ਸੰਦੀਪ ਸਿੰਘ ਆਪਣੀ ਪਤਨੀ ਮਨਦੀਪ ਕੌਰ ਅਤੇ ਲੜਕੇ ਅਭੈ ਪ੍ਰਤਾਪ ਸਿੰਘ ਨਾਲ ਕਾਰ ਤੇ ਸਵਾਰ ਹੋ ਕੇ ਮੋਹਾਲੀ ਤੋ ਦਿੱਲੀ ਜਾ ਰਿਹਾ ਸੀ ਤਾਂ ਉਸਨੂੰਪਤਾ ਲੱਗਿਆ ਕਿ ਬਨੂੰੜ ਤੇਪਲਾ ਰੋਡ ਨੇੜੇ ਪਿੰਡ ਚੰਗੇਰਾ ਕੋਲ ਸੰਦੀਪ ਸਿੰਘ ਨੇ ਆਪਣੇ ਲਾਇਸੰਸੀ ਪਿਸਟਲ ਨਾਲ ਪਹਿਲਾਂ ਤਾਂ ਆਪਣੀ ਪਤਨੀ ਅਤੇ ਲੜਕੇ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਬਾਅਦ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : 12 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਇਕ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ




