Illegal detention

10 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 29 ਜੂਨ 2025 : ਥਾਣਾ ਪਸਿਆਣਾ (Police Station Pasiana) ਪੁਲਸ ਨੇ ਇਕ ਵਿਅਕਤੀ ਵਿਰੁੱਧ 10 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਮਨਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਮਕਾਨ ਨੰ. 84-ਬੀ ਸਿਊਣਾ ਰੋਡ ਰਣਜੀਤ ਨਗਰ ਪਟਿਆਲਾ ਸ਼ਾਮਲ ਹੈ ।

10 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ (ਹੈਰੋਇਨ) ਬ੍ਰਾਮਦ ਹੋਈ

ਪੁਲਸ ਮੁਤਾਬਕ ਏ. ਐਸ. ਆਈ. ਬਲਜੀਤ ਰਾਮ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਪਿੰਡ ਜਾਹਲਾਂ ਮੌੜ ਕੋਲ ਮੌਜੂਦ ਸਨ ਤਾਂ ਉਕਤ ਵਿਅਕਤੀ ਦੀ ਕਾਰ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦੋਂ ਚੈਕ ਕੀਤਾ ਗਿਆ ਤਾਂ 10 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ (ਹੈਰੋਇਨ) ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 10 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਦੋ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top