Illegal detention

6 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਨਾਭਾ, 29 ਜੂਨ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇਮਹਿਲਾ ਵਿਰੁੱਧ 6 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੀ ਮਹਿਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਚਰਨਜੀਤ ਕੋਰ ਪਤਨੀ ਹਰਬੰਸ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਸ਼ਾਮਲ ਹੈ ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਐਸ. ਆਈ. ਪਵਿੱਤਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਗੋਲ ਚੌਂਕ ਰੋਹਟੀ ਪੁਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਕਤ ਮਹਿਲਾ ਨਾਭਾ-ਭਾਦਸੋ ਰੋਡ ਪਿੰਡ ਰੋਹਟੀ ਛੰਨਾ ਘਰਾ ਦੇ ਸਾਹਮਣੇ ਮੰਦਰ ਕੋਲ ਖੜ੍ਹੀ ਚਿੱਟਾ/ਹੈਰੋਇਨ ਵੇਚ ਰਹੀ ਹੈ ਤੇ ਜਦੋਂ ਰੇਡ ਕੀਤੀ ਗਈ ਤਾਂ 6 ਗ੍ਰਾਮ ਚਿੱਟਾ/ਹੈਰੋਇਨ (6 grams of white/heroin) ਬ੍ਰਾਮਦ ਹੋਇਆ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਨੇ ਕੀਤਾ ਦੋ ਜਣਿਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top