ਪਟਿਆਲਾ, 6 ਜੁਲਾਈ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਨਸ਼ਾ ਕਰਨ ਤੇ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਨਿੰਦਰ ਪੁੱਤਰ ਵਿਨੋਦ ਕੁਮਾਰ ਵਾਸੀ ਮਕਾਨ ਨੰ. 02 ਬਲਾਕ ਨੰ. 3 ਸੰਜੇ ਕਲੋਨੀ ਪਟਿਆਲਾ ਸ਼ਾਮਲ ਹੈ ।
ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼਼ੁਰੂ
ਪੁਲਸ ਮੁਤਾਬਕ ਐਸ. ਆਈ. ਪੂਰਨ (S. I. Puran) ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਸ਼ੀਸ਼ ਮਹਿਲ ਚੌਂਕ ਪਟਿਆਲਾ ਕੋਲ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਨਸੇ਼ ਕਰਨ ਦਾ ਆਦੀ ਹੈ ਅਤੇ ਅੱਜ ਵੀ ਪ੍ਰੇਮ ਕਲੋਨੀ ਕੋਲ ਟੁੱਟੀਆਂ ਹੋਈਆਂ ਦੁਕਾਨਾਂ ਵਿੱਚ ਬੈਠਾ ਨਸ਼ਾ ਕਰ ਰਿਹਾ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼਼ੁਰੂ ਕਰ ਦਿੱਤੀ ਹੈ ।
Read More : ਥਾਣਾ ਕੋਤਵਾਲੀ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ




